Punjab News: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਮੁਤਾਬਕ ਐਸਆਈਟੀ ਦੇ ਅਫਸਰਾਂ ਦੇ ਕੁਝ ਰੁਝਾਨਾਂ ਕਰਕੇ ਅੱਜ ਪੇਸ਼ੀ ਟਲ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਸਨ।


ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸੰਮਨ ਭੇਜਿਆ ਸੀ।


ਜ਼ਿਕਰਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ 'ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 'ਚ ਮਜੀਠੀਆ ਖਿਲਾਫ NDPS ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Weather Report: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਇੰਨੀ ਤਰੀਕ ਤੋਂ ਗਰਮੀ ਤੋਂ ਮਿਲੇੇਗੀ ਰਾਹਤ, ਅਸਮਾਨ ਤੋਂ ਨਹੀਂ ਵਰ੍ਹੇਗੀ ਅੱਗ