ਪੜਚੋਲ ਕਰੋ

ਮਜੀਠੀਆ ਨੇ ਲਿਖਿਆ ਕੈਪਟਨ ਨੂੰ ਲੈਟਰ, ਵੇਰਕਾ ਖਿਲਾਫ ਮੰਗੀ ਸਖਤ ਕਾਰਵਾਈ

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਸਟਰ ਹਰਪਾਲ ਸਿੰਘ ਵੇਰਕਾ ਤੇ ਕੀਤੀ ਗਈ ਕਾਰਵਾਈ ਨੂੰ ਦੇਰੀ ਨਾਲ ਕੀਤੀ ਤੇ ਨਾਕਾਫੀ ਦੱਸਦੇ ਹੋਏ ਸਖਤ ਕਰਵਾਈ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸੱਕਤਰ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਸਟਰ ਹਰਪਾਲ ਸਿੰਘ ਵੇਰਕਾ ਤੇ ਕੀਤੀ ਗਈ ਕਾਰਵਾਈ ਨੂੰ ਦੇਰੀ ਨਾਲ ਕੀਤੀ ਤੇ ਨਾਕਾਫੀ ਦੱਸਦੇ ਹੋਏ ਸਖਤ ਕਰਵਾਈ ਦੀ ਮੰਗ ਕੀਤੀ ਹੈ। ਉੱਘੇ ਰਾਗੀ ਤੇ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਲਈ ਹਰਪਾਲ ਵੇਰਕਾ ਨੇ ਸਮਸ਼ਾਨਘਾਟ ਨੂੰ ਤਾਲਾ ਲਾ ਦਿੱਤਾ ਸੀ ਤੇ ਸਸਕਾਰ ਹੋਣ ਤੋਂ ਰੋਕ ਦਿੱਤਾ ਸੀ। ਹਰਪਾਲ ਸਿੰਘ ਵੇਰਕਾ ਕਾਂਗਰਸੀ ਕੌਂਸਲਰ ਦਾ ਪਤੀ ਹੈ ਤੇ ਸਰਕਾਰੀ ਅਧਿਆਪਕ ਹੈ। ਕੈਪਟਨ ਸਰਕਾਰ ਨੇ ਵੇਰਕਾ ਤੇ ਕਾਰਵਾਈ ਕਰਦੇ ਹੋਏ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਮਜੀਠੀਆ ਨੇ ਕਪੈਟਨ ਤੋਂ ਮੰਗ ਕੀਤੀ ਹੈ ਕਿ ਹਰਪਾਲ ਵੇਰਕਾ ਨੂੰ ਸਰਕਾਰੀ ਨੌਕਰੀ ਤੋਂ ਹਟਾਇਆ ਜਾਵੇ ਤੇ ਉਸ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਮਜੀਠੀਆ ਨੇ ਕਿਹਾ ਕਿ 
" ਹਰਪਾਲ ਸਿੰਘ ਨੂੰ ਤੁਰੰਤ ਨੌਕਰੀ ਤੋਂ ਹਟਾਉਣਾ ਚਾਹੀਦਾ ਹੈ, ਕਿਉਂਕਿ ਸਿਆਸੀ ਗਤੀਵਿਧੀਆਂ ਵਿੱਚ ਭਾਗ ਲੈ ਕੇ  ਉਸ ਨੇ ਸਰਕਾਰੀ ਕਰਮਚਾਰੀ (ਵਿਵਹਾਰ) ਰੂਲਜ਼ 1966 ਦੇ ਨਿਯਮ 6 ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਹਰਪਾਲ ਖ਼ਿਲਾਫ ਡਿਊਟੀ ਤੋਂ ਗੈਰਹਾਜ਼ਰ ਰਹਿਣ ਤੇ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਵਾਸਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। "
-
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿਆਸਤ ਵਿੱਚ ਕੁੱਦਣ ਤੋਂ ਬਾਅਦ ਹਰਪਾਲ ਨੂੰ ਦਿੱਤੀਆਂ ਗਈਆਂ ਤਨਖਾਹਾਂ ਦੀ ਸਾਰੀ ਰਾਸ਼ੀ ਉਸ ਕੋਲੋਂ ਵਾਪਸ ਵਸੂਲਣੀ ਚਾਹੀਦੀ ਹੈ। ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਇਸ ਗੱਲ ਦੀ ਇੱਕ ਵੱਖਰੀ ਜਾਂਚ ਕਰਵਾਉਣ ਕਿ ਹਰਪਾਲ ਸਿੰਘ ਨੂੰ ਕਾਂਗਰਸ ਪਾਰਟੀ ਦਾ ਅਹੁਦੇਦਾਰ ਕਿਵੇਂ ਨਿਯੁਕਤ ਕੀਤਾ ਗਿਆ ਹੈ ਅਤੇ ਉਸ ਵੱਲੋਂ ਕਿੰਨੀ ਵਾਰ ਆਪਣੀ ਕੌਂਸਲਰ ਪਤਨੀ ਦੀ ਪੁਜ਼ੀਸ਼ਨ ਦਾ ਗਲਤ ਇਸਤੇਮਾਲ ਕੀਤਾ ਗਿਆ ਸੀ? ਉਨਾਂ ਕਿਹਾ ਕਿ 
" ਉਹ ਉਮੀਦ ਕਰਦੇ ਹਨ ਕਿ ਮੁੱਖ ਮੰਤਰੀ ਇਸ ਗੱਲ ਨੂੰ ਸਮਝਣਗੇ ਕਿ ਹਰਪਾਲ ਨੇ ਸਿਰਫ ਪਦਮਸ੍ਰੀ ਉੱਘੇ ਰਾਗੀ ਦਾ ਹੀ ਨਿਰਾਦਰ ਨਹੀਂ ਕੀਤਾ, ਸਗੋਂ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੀ ਇੱਕ ਖਤਰਾ ਹੈ। ਉਨਾਂ ਕਿਹਾ ਕਿ ਇਸ ਸਕੂਲ ਅਧਿਆਪਕ ਦੀਆਂ ਕਾਰਵਾਈਆਂ ਨੇ ਮੁੱਖ ਮੰਤਰੀ ਤੇ ਪੰਜਾਬੀਆਂ ਦਾ ਨਾਂ ਖਰਾਬ ਕੀਤਾ ਹੈ। ਇਸ ਲਈ ਇੱਕ ਸਪੱਸ਼ਟ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। "
-

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget