ਮਜੀਠੀਆ ਨੇ ਲਿਖਿਆ ਕੈਪਟਨ ਨੂੰ ਲੈਟਰ, ਵੇਰਕਾ ਖਿਲਾਫ ਮੰਗੀ ਸਖਤ ਕਾਰਵਾਈ

ਏਬੀਪੀ ਸਾਂਝਾ Updated at: 12 Apr 2020 04:16 PM (IST)

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਸਟਰ ਹਰਪਾਲ ਸਿੰਘ ਵੇਰਕਾ ਤੇ ਕੀਤੀ ਗਈ ਕਾਰਵਾਈ ਨੂੰ ਦੇਰੀ ਨਾਲ ਕੀਤੀ ਤੇ ਨਾਕਾਫੀ ਦੱਸਦੇ ਹੋਏ ਸਖਤ ਕਰਵਾਈ ਦੀ ਮੰਗ ਕੀਤੀ ਹੈ।

NEXT PREV
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸੱਕਤਰ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਮਾਸਟਰ ਹਰਪਾਲ ਸਿੰਘ ਵੇਰਕਾ ਤੇ ਕੀਤੀ ਗਈ ਕਾਰਵਾਈ ਨੂੰ ਦੇਰੀ ਨਾਲ ਕੀਤੀ ਤੇ ਨਾਕਾਫੀ ਦੱਸਦੇ ਹੋਏ ਸਖਤ ਕਰਵਾਈ ਦੀ ਮੰਗ ਕੀਤੀ ਹੈ। ਉੱਘੇ ਰਾਗੀ ਤੇ ਪ੍ਰਦਮਸ੍ਰੀ ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਲਈ ਹਰਪਾਲ ਵੇਰਕਾ ਨੇ ਸਮਸ਼ਾਨਘਾਟ ਨੂੰ ਤਾਲਾ ਲਾ ਦਿੱਤਾ ਸੀ ਤੇ ਸਸਕਾਰ ਹੋਣ ਤੋਂ ਰੋਕ ਦਿੱਤਾ ਸੀ।


ਹਰਪਾਲ ਸਿੰਘ ਵੇਰਕਾ ਕਾਂਗਰਸੀ ਕੌਂਸਲਰ ਦਾ ਪਤੀ ਹੈ ਤੇ ਸਰਕਾਰੀ ਅਧਿਆਪਕ ਹੈ। ਕੈਪਟਨ ਸਰਕਾਰ ਨੇ ਵੇਰਕਾ ਤੇ ਕਾਰਵਾਈ ਕਰਦੇ ਹੋਏ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਮਜੀਠੀਆ ਨੇ ਕਪੈਟਨ ਤੋਂ ਮੰਗ ਕੀਤੀ ਹੈ ਕਿ ਹਰਪਾਲ ਵੇਰਕਾ ਨੂੰ ਸਰਕਾਰੀ ਨੌਕਰੀ ਤੋਂ ਹਟਾਇਆ ਜਾਵੇ ਤੇ ਉਸ ਖ਼ਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ।

ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਮਜੀਠੀਆ ਨੇ ਕਿਹਾ ਕਿ 

ਹਰਪਾਲ ਸਿੰਘ ਨੂੰ ਤੁਰੰਤ ਨੌਕਰੀ ਤੋਂ ਹਟਾਉਣਾ ਚਾਹੀਦਾ ਹੈ, ਕਿਉਂਕਿ ਸਿਆਸੀ ਗਤੀਵਿਧੀਆਂ ਵਿੱਚ ਭਾਗ ਲੈ ਕੇ  ਉਸ ਨੇ ਸਰਕਾਰੀ ਕਰਮਚਾਰੀ (ਵਿਵਹਾਰ) ਰੂਲਜ਼ 1966 ਦੇ ਨਿਯਮ 6 ਨੂੰ ਤੋੜਿਆ ਹੈ। ਉਨ੍ਹਾਂ ਕਿਹਾ ਕਿ ਹਰਪਾਲ ਖ਼ਿਲਾਫ ਡਿਊਟੀ ਤੋਂ ਗੈਰਹਾਜ਼ਰ ਰਹਿਣ ਤੇ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ ਵਾਸਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।-


ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਿਆਸਤ ਵਿੱਚ ਕੁੱਦਣ ਤੋਂ ਬਾਅਦ ਹਰਪਾਲ ਨੂੰ ਦਿੱਤੀਆਂ ਗਈਆਂ ਤਨਖਾਹਾਂ ਦੀ ਸਾਰੀ ਰਾਸ਼ੀ ਉਸ ਕੋਲੋਂ ਵਾਪਸ ਵਸੂਲਣੀ ਚਾਹੀਦੀ ਹੈ। ਮਜੀਠੀਆ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਇਸ ਗੱਲ ਦੀ ਇੱਕ ਵੱਖਰੀ ਜਾਂਚ ਕਰਵਾਉਣ ਕਿ ਹਰਪਾਲ ਸਿੰਘ ਨੂੰ ਕਾਂਗਰਸ ਪਾਰਟੀ ਦਾ ਅਹੁਦੇਦਾਰ ਕਿਵੇਂ ਨਿਯੁਕਤ ਕੀਤਾ ਗਿਆ ਹੈ ਅਤੇ ਉਸ ਵੱਲੋਂ ਕਿੰਨੀ ਵਾਰ ਆਪਣੀ ਕੌਂਸਲਰ ਪਤਨੀ ਦੀ ਪੁਜ਼ੀਸ਼ਨ ਦਾ ਗਲਤ ਇਸਤੇਮਾਲ ਕੀਤਾ ਗਿਆ ਸੀ?

ਉਨਾਂ ਕਿਹਾ ਕਿ 

ਉਹ ਉਮੀਦ ਕਰਦੇ ਹਨ ਕਿ ਮੁੱਖ ਮੰਤਰੀ ਇਸ ਗੱਲ ਨੂੰ ਸਮਝਣਗੇ ਕਿ ਹਰਪਾਲ ਨੇ ਸਿਰਫ ਪਦਮਸ੍ਰੀ ਉੱਘੇ ਰਾਗੀ ਦਾ ਹੀ ਨਿਰਾਦਰ ਨਹੀਂ ਕੀਤਾ, ਸਗੋਂ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੀ ਇੱਕ ਖਤਰਾ ਹੈ। ਉਨਾਂ ਕਿਹਾ ਕਿ ਇਸ ਸਕੂਲ ਅਧਿਆਪਕ ਦੀਆਂ ਕਾਰਵਾਈਆਂ ਨੇ ਮੁੱਖ ਮੰਤਰੀ ਤੇ ਪੰਜਾਬੀਆਂ ਦਾ ਨਾਂ ਖਰਾਬ ਕੀਤਾ ਹੈ। ਇਸ ਲਈ ਇੱਕ ਸਪੱਸ਼ਟ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।-

- - - - - - - - - Advertisement - - - - - - - - -

© Copyright@2024.ABP Network Private Limited. All rights reserved.