ਪੜਚੋਲ ਕਰੋ

ਬਿਕਰਮ ਮਜੀਠੀਆ ਦੀ ਕੇਜਰੀਵਾਲ ਨੂੰ ਸਲਾਹ, ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰੋ...

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਕ ਆਈ ਆਈ ਟੀ ਗਰੈਜੂਏਟ ਇੰਨਾ ਹੇਠਾਂ ਡਿੱਗ ਗਿਆ ਹੈ ਕਿ ਸਿਆਸੀ ਲਾਹਾ ਲੈਣ ਵਾਸਤੇ ਫ਼ਿਰਕੂ ਮੰਗ ਰੱਖ ਰਿਹਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਗੈਰ ਜ਼ਿੰਮੇਵਾਰਾਨਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ।

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਕ ਆਈ ਆਈ ਟੀ ਗਰੈਜੂਏਟ ਇੰਨਾ ਹੇਠਾਂ ਡਿੱਗ ਗਿਆ ਹੈ ਕਿ ਸਿਆਸੀ ਲਾਹਾ ਲੈਣ ਵਾਸਤੇ ਫ਼ਿਰਕੂ ਮੰਗ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕੋਈ ਵੀ ਪੜ੍ਹਿਆ ਲਿਖਿਆ ਵਿਅਕਤੀ ਇਹ ਸਮਝਦਾ ਹੈ ਕਿ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਭਾਰਤੀ ਕਰੰਸੀ ’ਤੇ ਛਪਵਾਉਣ ਨਾਲ ਭਾਰਤੀ ਅਰਥਚਾਰੇ ਵਿਚ ਕੋਈ ਸੁਧਾਰ ਹੋਣ ਵਾਲਾ ਨਹੀਂ ਹੈ।

ਉਹਨਾਂ ਕਿਹਾ ਕਿ ਕਿਉਂਕਿ ਕੇਜਰੀਵਾਲ ਨੇ ਇਹ ਬਿਆਨ ਦਿੱਤਾ ਹੈ ਇਸ ਤੋਂ ਸਪਸ਼ਟ ਹੈ ਕਿ ਉਹ ਸੌੜੇ ਸਿਆਸੀ ਹਿੱਤਾਂ ਵਾਸਤੇ ਦੇਸ਼ ਦਾ ਸਮਾਜਿਕ ਸਰੂਪ ਤਹਿਸ ਨਹਿਸ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਪੂਜਣਯੋਗ ਹਨ ਤੇ ਇਹ ਪਵਿੱਤਰ ਥਾਵਾਂ ’ਤੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ।

ਉਹਨਾਂ ਕਿਹਾ ਕਿ ਜੇਕਰ ਇਹ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੀਆਂ ਦੁਕਾਨਾਂ ’ਤੇ ਰੱਖੀਆਂ ਗਈਆਂ ਤਾਂ ਇਸ ਨਾਲ ਬੇਚੈਨੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਹਨਾਂ ਤਸਵੀਰਾਂ ਨਾਲ ਦੇਵੀ ਦੇਵਤਿਆਂ ਦੀ ਅਜਿਹੀਆਂ ਥਾਵਾਂ ’ਤੇ ਬੇਅਦਬੀ ਵੀ ਹੋ ਸਕਦੀ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦਾ ਬਿਆਨ ਦੇਸ਼ ਦੇ ਧਰਮ ਨਿਰਪੱਖ ਸਰੂਪ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਭਾਰਤ ਇਕ ਬਹੁ ਸਭਿਆਚਾਰ ਵਾਲਾ ਤੇ ਬਹੁ ਭਾਸ਼ਾਈ ਮੁਲਕ ਹੈ ਤੇ ਦੇਸ਼ ਦੇ ਸੰਵਿਧਾਨ ਦਾ ਸਾਰੇ ਧਰਮ ਤੇ ਸਭਿਆਚਾਰ ਸਨਮਾਨ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ਾਂ ਨਹੀਂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੈਰ ਕਾਨੂੰਨੀ ਵੀ ਹੈ ਕਿਉਂਕਿ ਬਿਆਨ ਰਾਹੀਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਮਨਸ਼ਾ ਵੀ ਜ਼ਾਹਰ ਹੋ ਰਹੀ ਹੈ।

ਸਾਬਕਾ ਮੰਤਰੀ ਨੇ ਕਿਹਾ ਕਿ ਇਹ ਉਹ ਬਦਲਾਅ ਨਹੀਂ ਹੈ ਜਿਸਦਾ ਵਾਅਦਾ ਦੇਸ਼ ਤੇ ਪੰਜਾਬੀਆਂ ਨਾਲ ਆਪ ਨੇ ਕੀਤਾ ਸੀ। ਵਾਹਨਾਂ ਕਿਹਾ ਕਿ ਇੱਥੇ ਗੱਲ ਆਪ ਦੇ ਇਰਾਦਿਆਂ ਦੀ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਰੱਖਦੇ।

ਉਹਨਾਂ ਕਿਹਾ ਕਿ ਅਸੀਂ ਇਹ ਪੰਜਾਬ ਵਿਚ ਵੇਖਿਆ ਹੈ ਜਿਥੇ ਕਿਸਾਨਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਦਿੱਤਾ ਕੁਝ ਨਹੀਂ ਗਿਆ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਦਿੱਲੀ ਮਾਡਲ ਸਮੇਤ ਆਪ ਦੇ ਸਾਰੇ ਮਾਡਲ ਨਿਰਪੱਖ ਸਰਵੇਖਣਾਂ ਵਿਚ ਲੀਰੋਂ ਲੀਰ ਹੋ ਗਏ ਹਨ ਤੇ ਇਸੇ ਕਾਰਨ ਹੁਣ ਕੇਜਰੀਵਾਲ ਧਰਮ ਵਾਲੇ ਪਾਸੇ ਹੋ ਗਏ ਹਨ ਤਾਂ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਲਾਹਾ ਲਿਆ ਜਾ ਸਕੇ।

ਸਰਦਾਰ ਮਜੀਠੀਆ ਨੇ ਆਪ ਦੇ ਕਨਵੀਨਰ ਨੂੰ ਸਲਾਹ ਦਿੱਤੀ ਕਿ ਉਹ ਜੋ ਪ੍ਰਚਾਰ ਕਰਦੇ ਹਨ, ਉਸ ’ਤੇ ਡੱਟਣ ਦੀ ਕੋਸ਼ਿਸ਼ਾਂ ਕਰਨ। ਉਹਨਾਂ ਕਿਹਾ ਕਿ ਕੇਜਰੀਵਾਲ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀ ਤਸਵੀਰ ਛਪਵਾਉਣ ਦੀ ਮੰਗ ਕਰ ਕੇ ਆਪਣੇ ਆਪ ਨੂੰ ਕੱਟੜ ਹਿੰਦੂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ ਪਰ ਉਹਨਾਂ ਨੂੰ ਆਪਣੇ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਰਾਬੀ ਹੋਣ ’ਤੇ ਕੋਈ ਅਫ਼ਸੋਸ ਨਹੀਂ ਹੈ। ਉਹਨਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਕੇਜਰੀਵਾਲ ਜਨਤਕ ਜੀਵਨ ਵਿਚ ਆਪਣੇ ਕਹੇ ’ਤੇ ਖਰਾ ਉਤਰਦੇ ਅਤੇ ਪੰਜਾਬ ਵਿਚ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਮਾਜਿਕ ਤੇ ਨੈਤਿਕ ਤੌਰ ’ਤੇ ਆਪਣੇ ਗੁਨਾਹਾਂ ਲਈ ਜ਼ਿੰਮੇਵਾਰ ਬਣਾਉਂਦੇ ਤੇ ਉਹਨਾਂ ਦੇ ਭ੍ਰਿਸ਼ਟਾਚਾਰ ਲਈ ਵੀ ਉਹਨਾਂ ਨੂੰ ਨਕੇਲ ਪਾਉਂਦੇ ਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਂਦੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget