ਬਿਕਰਮ ਮਜੀਠੀਆ ਨੂੰ 22 ਮਾਰਚ ਤੱਕ ਮੁੜ ਨਿਆਇਕ ਹਿਰਾਸਤ 'ਚ ਭੇਜਿਆ ਗਿਆ
ਡਰਗੱਜ਼ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਡਰੱਗਜ਼ ਮਾਮਲੇ 'ਚ ਮੋਹਾਲੀ ਦੀ ਅਦਾਲਤ ਨੇ 8 ਮਾਰਚ ਤੱਕ ਉਨ੍ਹਾਂ ਨੂੰ ਪਟਿਆਲਾ ਜੇਲ੍ਹ 'ਚ ਭੇਜਿਆ ਸੀ।

ਚੰਡੀਗੜ੍ਹ: ਡਰਗੱਜ਼ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਸੀ। ਡਰੱਗਜ਼ ਮਾਮਲੇ 'ਚ ਮੋਹਾਲੀ ਦੀ ਅਦਾਲਤ ਨੇ 8 ਮਾਰਚ ਤੱਕ ਉਨ੍ਹਾਂ ਨੂੰ ਪਟਿਆਲਾ ਜੇਲ੍ਹ 'ਚ ਭੇਜਿਆ ਸੀ। ਮਜੀਠੀਆ ਨੂੰ ਅੱਜ ਮੁਹਾਲੀ ਕੋਰਟ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਬਿਕਰਮ ਮਜੀਠੀਆ ਨੂੰ 22 ਮਾਰਚ ਤੱਕ ਮੁੜ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਮਜੀਠੀਆ ਨੇ ਮੀਡੀਆ ਨੂੰ ਕਿਹਾ, "ਕਾਂਗਰਸ ਸ਼ੁਰੂ ਤੋਂ ਚਾਹੁੰਦੀ ਸੀ ਕਿ ਮੈਂ ਚੋਣ ਨਾ ਲੜ੍ਹ ਸਕਾਂ।" ਉਨ੍ਹਾਂ ਮੁੱਛਾਂ ਨੂੰ ਵੱਟ ਦਿੰਦੇ ਹੋਏ ਕਿਹਾ, "ਬਿਕਰਮ ਮਜੀਠੀਆ ਹਮੇਸ਼ਾ ਚੜ੍ਹਦੀ ਕਲਾ 'ਚ ਹੈ। ਲੋਕਤੰਤਰ ਦਾ ਘਾਣ ਕਰਨ 'ਤੇ ਮਾਨਯੋਗ ਅਦਾਲਤ ਨੇ ਵੀ ਚਿੰਤਾ ਜਤਾਈ ਹੈ। ਸਰਕਾਰਾਂ ਧੱਕਾ ਕਰਦੀਆਂ ਹੁੰਦੀਆਂ ਨੇ, ਮੈਂ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ। ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ, ਮੈਂ ਉਸ ਨੂੰ ਸਮਰਪਿਤ ਹਾਂ। ਇਹ ਮਜੀਠੀਆ ਦਾ ਮਨੋਬਲ ਨਹੀਂ ਤੋੜ ਸਕਦੇ।"
ਐਗਜ਼ਿਟ ਪੋਲ ਦੇ ਨਤੀਜਿਆ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ "ਐਗਜ਼ਿਟ ਪੋਲ ਤੇ ਅਸਲ ਨਤੀਜਿਆ 'ਚ ਫਰਕ ਹੁੰਦਾ ਹੈ। ਇਹ ਤਾਂ ਆਮ ਆਦਮੀ ਪਾਰਟੀ ਨੂੰ ਫਿਕਰ ਕਰਨਾ ਚਾਹੀਦਾ ਹੈ। ਪਿਛਲੀ ਵਾਰ ਆਮ ਆਦਮੀ ਪਾਰਟੀ ਨੂੰ 100 ਸੀਟਾਂ ਐਗਜ਼ਿਟ ਪੋਲ 'ਚ ਮਿਲ ਰਹੀਆਂ ਸੀ ਉਦੋਂ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ 20 ਸੀਟਾਂ ਹੀ ਮਿਲੀਆਂ ਸੀ। ਇਸ ਵਾਰ ਇਨ੍ਹਾਂ ਨੂੰ 50 ਸੀਟਾਂ ਦੇ ਰਹੇ ਹਨ ਕਿਤੇ ਇਸ ਵਾਰ ਆਮ ਆਦਮੀ ਪਾਰਟੀ 10 ਤੇ ਨਾ ਰਹਿ ਜਾਏ।"
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ



















