ਚੰਡੀਗੜ੍ਹ : ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਅੱਜ ਨਸ਼ਾ ਤਸਕਰੀ ਕੇਸ ਵਿੱਚ ਪੁੱਛ-ਪੜਤਾਲ ਲਈ ਮੁਹਾਲੀ ਸਥਿਤ ਸਟੇਟ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚੇ। ਮਜੀਠੀਆ ਨਾਲ ਉਨ੍ਹਾਂ ਦਾ ਵਕੀਲ ਵੀ ਮੌਜੂਦ ਸੀ। ਇੱਥੇ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਤੋਂ ਨਸ਼ਾ ਤਸਕਰੀ ਕੇਸ ਬਾਰੇ ਪੁੱਛ-ਪੜਤਾਲ ਕਰੇਗੀ।

ਇਸ ਮੌਕੇ ਮਜੀਠੀਆ ਨੇ ਕਿਹਾ ਕਿ ਮੈਂ ਅਦਾਲਤ ਦਾ ਸਤਿਕਾਰ ਕਰਦਾ ਹਾਂ ਤੇ ਅਦਾਲਤ ਦੇ ਹੁਕਮਾਂ ਅਨੁਸਾਰ ਤੈਅ ਸਮੇਂ ਤੋਂ ਕੁਝ ਮਿੰਟ ਪਹਿਲਾਂ ਹੀ ਸਟੇਟ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚ ਗਿਆ ਹਾਂ।ਇਸ ਮੌਕੇ ਮਜੀਠੀਆ ਨੂੰ ਕੁਝ ਦੇਰ ਲਈ ਗੇਟ 'ਤੇ ਰੋਕ ਲਿਆ ਗਿਆ। ਵਕੀਲਾਂ ਨੂੰ ਉਨ੍ਹਾਂ ਦੇ ਨਾਲ ਨਹੀਂ ਜਾਣ ਦਿੱਤਾ ਗਿਆ। ਪਹਿਲਾਂ ਪੁਲਿਸ ਅਧਿਕਾਰੀ ਮਜੀਠੀਆ ਨੂੰ ਅੰਦਰ ਲੈ ਗਏ, ਉਸ ਤੋਂ ਬਾਅਦ ਕੁਝ ਦੇਰ ਬਾਅਦ ਵਕੀਲਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ।


ਮਜੀਠੀਆ ਨੂੰ ਮਿਲੀ ਸੀ ਸ਼ਰਤੀਆ ਜ਼ਮਾਨਤ 

ਦੱਸ ਦੇਈਏ ਕਿ ਹਾਈਕੋਰਟ ਨੇ ਮਜੀਠੀਆ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਸੀ, ਜਿਸ ਵਿੱਚ ਹਾਈ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ 'ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਅਗਲੀ ਸੁਣਵਾਈ ਤੱਕ ਮਜੀਠੀਆ ਦੇਸ਼ ਨਹੀਂ ਛੱਡਣਗੇ। ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ , ਜੋ ਹਰ ਸਮੇਂ ਉਪਲਬਧ ਹੈ ਅਤੇ 24 ਘੰਟੇ ਚਾਲੂ ਚੱਲੇਗਾ।
 
ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਮਜੀਠੀਆ ਨੂੰ 438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।


ਜ਼ਿਕਰਯੋਗ ਹੈ ਕਿ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸਭ ਤੋਂ ਪਹਿਲਾਂ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਮੀਡਿਆ ਨਾਲ ਗੱਲਬਾਤ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਰਾਹੂ-ਕੇਤੂ ਯਾਨੀ ਸੀਐਮ ਚਰਨਜੀਤ ਚੰਨੀ ਅਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੂੰ ਠੀਕ ਕਰਾਂਗਾ। ਇਸ ਦੇ ਨਾਲ ਹੀ ਨਵਜੋਤ ਸਿੱਧੂ 'ਤੇ ਵੀ ਤੰਜ ਕੱਸਿਆ।



ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਪਹੁੰਚੇ ਸਟੇਟ ਕ੍ਰਾਈਮ ਬ੍ਰਾਂਚ, ਵਿਸ਼ੇਸ਼ ਜਾਂਚ ਟੀਮ ਕਰੇਗੀ ਪੁੱਛਗਿੱਛ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490