ਮਨਪ੍ਰੀਤ ਕੌਰ ਦੀ ਰਿਪੋਰਟ
ਮੋਹਾਲੀ: ਡਰੱਗਜ਼ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ 11 ਵਜੇ ਉਨ੍ਹਾਂ ਦੀ ਅਰਜ਼ੀ ਉਤੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਦਾ ਰੁਖ ਕਰਨਗੇ ।
ਫਿਲਹਾਲ ਬਿਕਰਮ ਮਜੀਠੀਆ ਪਟਿਆਲਾ ਦੀ ਜੇਲ੍ਹ 'ਚ ਬੰਦ ਹਨ। ਮੋਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਜੂਡੀਸੀਅਲ ਰਿਮਾਂਡ 'ਤੇ ਭੇਜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਤ ਗੁਜਾਰੀ । ਬਿਕਰਮ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਕੇਸਾਂ ਵਿੱਚ ਲੰਬੇ ਸਮੇਂ ਤੋਂ ਗੂੰਝ ਰਿਹਾ ਹੈ ਪਰ ਉਹ ਕਈ ਵਰ੍ਹਿਆਂ ਮਗਰੋਂ ਪਹਿਲੀ ਵਾਰ ਜੇਲ੍ਹ ਗਏ ਹਨ। ਬਿਕਰਮ ਮਜੀਠੀਆ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਕੇਸ ਦੇ ਸਾਰੇ ਦੋਸ਼ੀ ਪਹਿਲਾਂ ਹੀ ਸਲਾਖਾਂ ਪਿੱਛੇ ਹਨ ਤੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਰਹੀ ਹੈ।
ਦੱਸ ਦਈਏ ਕਿ ਕਿ ਪੰਜਾਬ ਦੀ ਚੰਨੀ ਸਰਕਾਰ ਨੇ ਆਪਣੇ ਅੰਤਲੇ ਦਿਨਾਂ ਦੌਰਾਨ ਹੀ 21 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਡੀਜੀਪੀ ਦੇ ਹੁਕਮਾਂ ਅਨੁਸਾਰ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਇਹ ਕੇਸ ਦਰਜ ਕੀਤਾ ਸੀ, ਜਿਸ ਦੌਰਾਨ ਐਸਟੀਐਫ਼ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਸਾਲ 2018 ਨੂੰ ਹਾਈ ਕੋਰਟ ’ਚ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ।
ਇਹ ਵੀ ਪੜ੍ਹੋ: ਦਿੱਲੀ 'ਚ ਹਟਾਈਆਂ ਕੋਰੋਨਾ ਪਾਬੰਦੀਆ, ਨਹੀਂ ਹੋਵੇਗਾ ਨਾਈਟ ਕਰਫਿਊ, ਪੂਰੀ ਸਮਰੱਥਾ ਨਾਲ ਖੁੱਲ੍ਹਣਗੇ ਸਕੂਲ
Ukraine-Russia War: ਯੁਕਰੇਨ 'ਚ ਤਲਵੰਡੀ ਸਾਬੋ ਦੇ ਵੀ ਫਸੇ 3 ਵਿਦਿਆਰਥੀ, ਮਾਪਿਆਂ ਨੇ ਸੁਣਾਇਆ ਹਾਲ