ਪੜਚੋਲ ਕਰੋ

ਬਿਕਰਮ ਮਜੀਠੀਆ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਡਰੱਗ ਕੇਸ ਰੱਦ ਕਰਨ ਦੀ ਮੰਗ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ-1985 ਤਹਿਤ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ-1985 ਤਹਿਤ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਬਿਕਰਮ ਮਜੀਠੀਆ 5 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿਚ ਹੈ। ਮਜੀਠੀਆ ਕਰੀਬ ਇੱਕ ਮਹੀਨੇ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਅਦਾਲਤ 'ਚ ਆਤਮ ਸਮਰਪਣ ਕੀਤਾ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ।

ਮਜੀਠੀਆ ਨੂੰ 20 ਫਰਵਰੀ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਲਈ SC ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ।ਜਿਸ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਿਆ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ 'ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ 24 ਫਰਵਰੀ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰਦੇ ਹੀ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਰਾਜ ਦੇ ਸਾਬਕਾ ਮੰਤਰੀ ਮਜੀਠੀਆ ਨੇ ਕੇਸਾਂ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਪਹਿਲਾਂ ਹੀ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਚੁੱਕੀ ਹੈ। ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 20 ਮਾਰਚ ਨੂੰ ਪੰਜਾਬ ਪੁਲਿਸ ਨੂੰ ਆਪਣੇ ਪਹਿਲੇ ਹੁਕਮਾਂ ਵਿੱਚ ਮਜੀਠੀਆ ਵਿਰੁੱਧ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦਾ ਪੁਨਰਗਠਨ ਕੀਤਾ ਸੀ।

ਆਈਜੀ (ਕ੍ਰਾਈਮ ਬ੍ਰਾਂਚ) ਗੁਰਸ਼ਰਨ ਸੰਧੂ ਨੂੰ ਆਈਪੀਐਸ ਅਧਿਕਾਰੀ ਰਾਹੁਲ ਐਸ ਦੀ ਅਗਵਾਈ ਵਾਲੀ ਚਾਰ ਮੈਂਬਰੀ ਟੀਮ ਦੇ ਕੰਮਕਾਜ ਦੀ ਨਿਗਰਾਨੀ ਸੌਂਪੀ ਗਈ ਸੀ। ਬਾਕੀ ਮੈਂਬਰਾਂ ਵਿੱਚ ਏਆਈਜੀ ਰਣਜੀਤ ਸਿੰਘ ਅਤੇ ਡੀਐਸਪੀਜ਼ ਰਘਬੀਰ ਸਿੰਘ ਅਤੇ ਅਮਨਪ੍ਰੀਤ ਸਿੰਘ ਸ਼ਾਮਲ ਹਨ।

ਐੱਸਆਈਟੀ ਦੇ ਪੁਰਾਣੇ ਇੰਚਾਰਜ 'ਤੇ ਗੰਭੀਰ ਦੋਸ਼ ਲਾਏ ਗਏ 
ਏਆਈਜੀ ਬਲਰਾਜ ਸਿੰਘ 'ਤੇ ਦੋਸ਼ ਸਨ ਕਿ ਮਜੀਠੀਆ ਵਿਰੁੱਧ ਕੇਸ ਦਰਜ ਹੁੰਦੇ ਹੀ ਉਸ ਦੇ ਪੁੱਤਰ ਪ੍ਰਿੰਸਪ੍ਰੀਤ ਸਿੰਘ ਨੂੰ ਤਰੱਕੀ ਦੇ ਦਿੱਤੀ ਗਈ ਸੀ। ਇਸ ਤੋਂ ਇਲਾਵਾ ਅਕਾਲੀ ਦਲ ਨੇ ਉਨ੍ਹਾਂ 'ਤੇ ਬਦਲੇ ਦੀ ਭਾਵਨਾ ਤਹਿਤ ਕੰਮ ਕਰਨ ਦੇ ਦੋਸ਼ ਵੀ ਲਾਏ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget