Bikram Singh Majithia: ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵੱਲੋਂ ਮਾਣਹਾਨੀ ਦੇ ਮਾਮਲੇ ’ਚ ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼ ਹੋਏ। ਇਸ ਮਾਮਲੇ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਾਨੂੰਨ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਤੇ ਅਦਾਲਤ ਮੇਰੇ ਨਾਲ ਇਨਸਾਫ਼ ਕਰੇਗੀ।


ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ। ਦੱਸ ਦੇਈਏ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਵੱਲੋਂ ਬਿਕਰਮ ਮਜੀਠੀਆ 'ਤੇ ਨਸ਼ੇ ਦੇ ਦੋਸ਼ ਲਾਏ ਗਏ ਸਨ। ਮਜੀਠੀਆ ਨੇ ਇਸ ਖਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਪ ਨੇਤਾਵਾਂ ਸੰਜੇ ਸਿੰਘ ਅਤੇ ਆਸ਼ੀਸ਼ ਖੇਤਾਨ ਖਿਲਾਫ਼ ਮਾਣਹਾਨੀ ਦਾ ਕੇਸ ਦਰਜ਼ ਕਰਵਾਇਆ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਸ਼ੀਸ਼ ਖੇਤਾਨ ਨੇ ਇਸ ਮਾਮਲੇ 'ਚ ਮੁਆਫੀ ਮੰਗ ਲਈ ਹੈ।


ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਬਿਕਰਮ ਮਜੀਠੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਦੀ ਮੌਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਿਕਰਮ ਮਜੀਠੀਆ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਜ਼ਮੀਨੀ ਪੱਧਰ ਤੋਂ ਆਪਣਾ ਰਾਜਨੀਤਕ ਸਫਰ ਸ਼ੁਰੂ ਕੀਤਾ ਗਿਆ ਸੀ ਤੇ ਬਾਅਦ ਵਿਚ ਉਹ ਚਾਰ ਵਾਰ ਐਮਐਲਏ ਚੁਣੇ ਗਏ ਤੇ ਪੰਜਾਬ ਦੇ ਵਿੱਚ ਕੈਬਨਿਟ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦੀ ਮੌਤ ਦੇ ਨਾਲ ਗਹਿਰਾ ਸਦਮਾ ਲੱਗਾ ਹੈ।


ਇਹ ਵੀ ਪੜ੍ਹੋ: Viral Video: ਹੱਥ ਲਿਖਤ ਜਾਂ ਕੈਲੀਗ੍ਰਾਫੀ! ਬੰਦੇ ਦੀ ਹੱਥ ਲਿਖਤ ਦੇਖ ਕੇ ਤੁਸੀਂ ਵੀ ਦਿਲ ਹਾਰ ਜਾਓਗੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਸਾਈਕਲ ਚਲਾ ਕੇ ਜਹਾਜ਼ ਉਡਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਵਿਅਕਤੀ, ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕ