ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ। ਜਿੱਥੇ ਉਹ ਆਪਣਾ ਸਪੱਸ਼ਟੀਕਰਨ ਸੌਂਪਣਗੇ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। 



ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਦਿੱਤੀ ਗਈ ਸੀ ਕਿ ਅਕਾਲੀ ਦਲ ਦੀ ਸਰਕਾਰ ਜੋ ਜੋ ਗਲਤੀਆਂ ਹੋਈਆਂ ਉਹਨਾਂ ਲਈ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ। ਦਾਅਵਾ ਕੀਤਾ ਗਿਆ ਸੀ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਜੋ ਵੀ ਫੈਸਲੇ ਲਏ ਗਏ ਉਹ ਸੁਖਬੀਰ ਬਾਦਲ ਵੱਲੋਂ ਲਏ ਗਏ ਸਨ।


ਕਿਉਂਕਿ ਸੁਖਬੀਰ ਸਿੰਘ ਬਾਦਲ ਉਸ ਸਮੇਂ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸਨ ਅਤੇ ਇਸ ਤੋਂ ਇਲਾਵਾ ਸੁਖਬੀਰ ਬਾਦਲ ਅਦਾਲੀ ਦਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਹ ਸ਼ਿਕਾਇਤ 1 ਅਗਤਸ ਨੂੰ ਬਾਗੀ ਧੜ੍ਹੇ ਨੇ ਕੀਤੀ ਸੀ। 


ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ ਸੀ। ਜਿਸ ਵਿੱਚ ਸੁਖਬੀਰ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਦੇ ਲਈ 30 ਅਗਸਤ ਦਾ ਸਮਾਂ ਦਿੱਤਾ ਗਿਆ ਸੀ। ਜਿਸ ਤਹਿਤ ਬਾਦਲ ਦੇ ਲਿਖਤੀ ਰੂਪ ਵਿੱਚ ਕਿਹਾ ਸੀ ਕਿ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਫੈਸਲਾ ਸੁਣਾਏਗਾ ਉਹ ਮੈਨੂੰ ਮਨਜ਼ਰੂ ਹੋਵੇਗਾ।


ਇਸ ਤੋਂ ਬਾਅਦ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 30 ਅਗਸਤ ਨੂੰ ਇੱਕ ਬੈਠਕ ਕੀਤੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹਈਆ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ 15 ਵਿਅਕਤੀਆਂ ਨੂੰ ਵੀ ਆਪੋ ਆਪਣਾ ਸਪੱਸ਼ਟੀਕਰਨ ਦੇਣ ਦਾ ਹੁਕਮ ਜਾਰੀ ਕੀਤਾ ਸੀ। ਜਿਸ ਤਹਿਤ ਅੱਜ ਬਿਕਰਮ ਸਿੰਘ ਮਜੀਠੀਆ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।