Bikram Majithia Death Threat : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਪੁਰਾਣੇ ਨੰਬਰ ਤੋਂ ਭੇਜੀ ਗਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀ (Threat) ਮਿਲ ਚੁੱਕੀ ਸੀ। 

Continues below advertisement

ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੂੰ ਵ੍ਹਟਸਐਪ (WhatsApp) ਰਾਹੀਂ ਭੇਜੇ ਗਏ ਮੈਸੇਜ ਵਿੱਚ ਬੇਹੱਦ ਇਤਰਾਜ਼ਯੋਗ ਅਤੇ ਡਰਾਉਣੀ ਸ਼ਬਦਾਵਲੀ ਵਰਤੀ ਗਈ ਹੈ। ਮੈਸੇਜ ਵਿੱਚ ਲਿਖਿਆ ਗਿਆ ਹੈ: "ਕੁਝ ਦਿਨ ਹੋਰ ਜ਼ਿੰਦਗੀ ਜੀਅ ਲਓ, ਟ੍ਰੇਲਰ ਜਲਦ ਆ ਰਿਹਾ ਹੈ।"

Continues below advertisement

ਸੁਰੱਖਿਆ ਏਜੰਸੀਆਂ ਚਿੰਤਤ 

ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਿਕਰਮ ਮਜੀਠੀਆ ਨੂੰ ਅਜਿਹੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਪਹਿਲਾਂ ਵੀ ਉਸੇ ਸ਼ੱਕੀ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਉਸੇ ਨੰਬਰ ਤੋਂ ਲਗਾਤਾਰ ਮਿਲ ਰਹੀਆਂ ਧਮਕੀਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਵੇਲੇ ਪੁਲਿਸ ਅਤੇ ਜਾਂਚ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਸਾਰੇ ਤਕਨੀਕੀ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ।

ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕੀਤੀ

ਘਟਨਾ ਤੋਂ ਬਾਅਦ ਸਬੰਧਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਾਈਬਰ ਸੈੱਲ ਉਸ ਨੈੱਟਵਰਕ ਦੀ ਜਾਂਚ ਕਰ ਰਿਹਾ ਹੈ, ਜਿਸ ਤੋਂ ਇਹ ਸੁਨੇਹਾ ਭੇਜਿਆ ਗਿਆ ਸੀ ਅਤੇ ਇਸ ਦੇ ਪਿੱਛੇ ਕੌਣ ਹੋ ਸਕਦਾ ਹੈ। ਰਾਜਨੀਤਿਕ ਨੇਤਾਵਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਨੇ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।  

ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਸੁਰੱਖਿਆ ਦਾ ਮਾਮਲਾ ਇਸ ਵੇਲੇ ਕਾਫੀ ਗੰਭੀਰ ਬਣਿਆ ਹੋਇਆ ਹੈ ਅਤੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਿਚਾਰ ਅਧੀਨ ਹੈ । ਆਈਬੀ (IB) ਦੀਆਂ ਰਿਪੋਰਟਾਂ ਵਿੱਚ ਵੀ ਸਮੇਂ-ਸਮੇਂ 'ਤੇ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖਦਸ਼ੇ ਪ੍ਰਗਟ ਕੀਤੇ ਗਏ ਹਨ ਕਿ ਉਨ੍ਹਾਂ ਦੀ ਜਾਨ ਨੂੰ ਭਾਰੀ ਖਤਰਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਮਿਲ ਰਹੀਆਂ ਹਨ।