ਅਕਾਲੀ ਲੀਡਰ ਦੇ ਕਤਲ ਮਗਰੋਂ ਮਜੀਠੀਆ ਦਾ ਐਕਸ਼ਨ, ਦਿੱਤੀ ਚੇਤਾਵਨੀ
ਏਬੀਪੀ ਸਾਂਝਾ | 20 Nov 2019 01:35 PM (IST)
ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਮ੍ਰਿਤਕ ਦੇ ਘਰ ਪਹੁੰਚੇ।
ਗੁਰਦਾਸਪੁਰ: ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਮ੍ਰਿਤਕ ਦੇ ਘਰ ਪਹੁੰਚੇ। ਉੱਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਹ ਕਤਲ ਜ਼ਮੀਨੀ ਵਿਵਾਦ ਕਰਕੇ ਨਹੀਂ ਸਗੋਂ ਸਿਆਸੀ ਰੰਜਿਸ਼ ਕਰਕੇ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਪੁਲਿਸ ਨੇ ਬਿਆਨ ਪਰਿਵਾਰ ਮੁਤਾਬਕ ਨਹੀਂ ਲਿਖੇ ਤੇ ਉਨ੍ਹਾਂ ਨੇ ਇਸ ਮਾਮਲੇ ‘ਚ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਜਲਦੀ ਪੀੜਤ ਪਰਿਵਾਰ ਨੂੰ ਇਨਸਾਫ ਦੁਆਵੇ ਤੇ ਜੇਕਰ ਇਨਸਾਫ ਨਹੀਂ ਮਿਲਦਾ ਤਾਂ ਅਕਾਲੀ ਦਲ ਉਨ੍ਹਾਂ ਦੇ ਨਾਲ ਹੈ ਤੇ ਹਰ ਤਰ੍ਹਾਂ ਦੀ ਲੜਾਈ ਲਈ ਤਿਆਰ ਹੈ। ਮਜੀਠੀਆ ਨੇ ਇਸ ਦੇ ਨਾਲ ਹੀ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦੁਆਉਣ ਲਈ ਜੇਕਰ ਉਨ੍ਹਾਂ ਨੂੰ ਅਦਾਲਤ ਦਾ ਰੁਖ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।