ਪੜਚੋਲ ਕਰੋ
ਨਿਰੰਕਾਰੀ ਭਵਨ 'ਤੇ ਹਮਲਾ: ਬਿਕਰਮਜੀਤ ਦਾ 5 ਦਿਨਾਂ ਪੁਲਿਸ ਰਿਮਾਂਡ

ਅੰਮ੍ਰਿਤਸਰ: ਰਾਜਾਸਾਂਸੀ ਨੇੜੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦੇ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। ਇਸ ਮੌਕੇ ਐਸਪੀ ਡੀ ਅੰਮ੍ਰਿਤਸਰ ਦਿਹਾਤੀ ਹਰਪਾਲ ਸਿੰਘ ਨੇ ਦਾਅਵਾ ਕੀਤਾ ਕਿ ਬਿਕਰਮਜੀਤ ਦੀ ਗ੍ਰਿਫ਼ਤਾਰੀ ਪੁਖਤਾ ਸਬੂਤਾਂ ਦੇ ਆਧਾਰ 'ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਬੁੱਧਵਾਰ ਬਿਕਰਮਜੀਤ ਨੂੰ ਗ੍ਰਿਫ਼ਤਾਰ ਕਰਕੇ ਦਾਅਵਾ ਕੀਤਾ ਸੀ ਕਿ ਉਹ ਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਵਿੱਚ ਸ਼ਾਮਲ ਸੀ। ਪੁਲਿਸ ਮੁਤਾਬਕ ਬਿਕਰਮਜੀਤ ਨੇ ਸੇਵਾਦਾਰਾਂ ਨੂੰ ਪਿਸਟਲ ਦਿਖਾਇਆ ਸੀ ਜਦੋਂਕਿ ਅਵਤਾਰ ਸਿੰਘ ਨੇ ਗ੍ਰਨੇਡ ਸੁੱਟਿਆ ਸੀ। ਦੂਜੇ ਪਾਸੇ ਬਿਕਰਮਜੀਤ ਸਿੰਘ ਦੇ ਪਿੰਡ ਧਾਰੀਵਾਲ ਵਾਸੀਆਂ ਨੇ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਉਹ ਅੱਤਵਾਦੀ ਸਰਗਰਮੀਆਂ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਮੁਤਾਬਕ ਜਿਸ ਵੇਲੇ ਹਮਲੇ ਹੋਇਆ ਉਸ ਵੇਲੇ ਬਿਕਰਮੀਤ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਬਿਕਰਮੀਤ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਝੂਠਾ ਫਸਾਇਆ ਜਾ ਰਿਹਾ ਹੈ।
Before You Go
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
ਟ੍ਰੈਂਡਿੰਗ ਟੌਪਿਕ





















