ਉਨ੍ਹਾਂ ਕਿਹਾ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਬੁੱਧਵਾਰ ਬਿਕਰਮਜੀਤ ਨੂੰ ਗ੍ਰਿਫ਼ਤਾਰ ਕਰਕੇ ਦਾਅਵਾ ਕੀਤਾ ਸੀ ਕਿ ਉਹ ਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਵਿੱਚ ਸ਼ਾਮਲ ਸੀ। ਪੁਲਿਸ ਮੁਤਾਬਕ ਬਿਕਰਮਜੀਤ ਨੇ ਸੇਵਾਦਾਰਾਂ ਨੂੰ ਪਿਸਟਲ ਦਿਖਾਇਆ ਸੀ ਜਦੋਂਕਿ ਅਵਤਾਰ ਸਿੰਘ ਨੇ ਗ੍ਰਨੇਡ ਸੁੱਟਿਆ ਸੀ।
ਦੂਜੇ ਪਾਸੇ ਬਿਕਰਮਜੀਤ ਸਿੰਘ ਦੇ ਪਿੰਡ ਧਾਰੀਵਾਲ ਵਾਸੀਆਂ ਨੇ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਉਹ ਅੱਤਵਾਦੀ ਸਰਗਰਮੀਆਂ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਮੁਤਾਬਕ ਜਿਸ ਵੇਲੇ ਹਮਲੇ ਹੋਇਆ ਉਸ ਵੇਲੇ ਬਿਕਰਮੀਤ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਬਿਕਰਮੀਤ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਝੂਠਾ ਫਸਾਇਆ ਜਾ ਰਿਹਾ ਹੈ।