ਕੋਰੋਨਾ ਸੰਕਟ 'ਚ ਲੁਧਿਆਣਾ 'ਚ ਬਰਡ ਫਲੂ ਦੀ ਦਸਤਕ
ਏਡੀਸੀ ਖੰਨਾ ਨੇ ਦੱਸਿਆ ਕਿ ਸੂਬਾ ਸਿੰਘ ਪੋਲਟਰੀ ਫਾਰਮ ਵਿਚ ਬਰਡ ਫਲੂ ਦੇ ਪੌਜ਼ੇਟਿਵ ਕੇਸਾਂ ਦਾ ਸਟ੍ਰੇਨ ਮਿਲਿਆ ਸੀ। ਜਿਸ ਤੋਂ ਬਾਅਦ ਵੱਖ ਵੱਖ ਵਿਭਾਗਾਂ 'ਤੇ ਅਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ
ਲੁਧਿਆਣਾ: ਇੱਥੋਂ ਦੇ ਕਿਲ੍ਹਾ ਰਾਏਪੁਰ ਸਥਿਤ ਸੂਬਾ ਸਿੰਘ ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਸਟ੍ਰੇਨ ਮਿਲਿਆ ਹੈ। ਜਿਥੋਂ ਦੇ ਸੈਂਪਲ ਪੌਜ਼ਿਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੰਨਾ ਦੇ ਏਡੀਸੀ ਸਕਤਾਰ ਸਿੰਘ ਬੱਲ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਏਡੀਸੀ ਖੰਨਾ ਨੇ ਦੱਸਿਆ ਕਿ ਸੂਬਾ ਸਿੰਘ ਪੋਲਟਰੀ ਫਾਰਮ ਵਿਚ ਬਰਡ ਫਲੂ ਦੇ ਪੌਜ਼ੇਟਿਵ ਕੇਸਾਂ ਦਾ ਸਟ੍ਰੇਨ ਮਿਲਿਆ ਸੀ। ਜਿਸ ਤੋਂ ਬਾਅਦ ਵੱਖ ਵੱਖ ਵਿਭਾਗਾਂ 'ਤੇ ਅਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਬਾਰੇ ਮੀਟਿੰਗ ਕੀਤੀ ਗਈ ਹੈ। ਅਸੀਂ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਹਾਂ ਅਤੇ ਉਸ ਮੁਤਾਬਿਕ ਅਗਲੇਰੀ ਕਾਰਵਾਈ ਕੀਤੀ ਜਾਏਗੀ।
ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਕਿਲ੍ਹਾ ਰਾਏਪੁਰ ਸਥਿਤ ਸੂਬਾ ਸਿੰਘ ਪੋਲਟਰੀ ਫਾਰਮ ਦੇ ਬਰਡ ਫਲੂ H5N8 Avian Influenza ਲਈ ਪੌਜ਼ੇਟਿਵ ਕਰਾਰ ਦਿੱਤਾ ਗਿਆ ਹੈ। ਜਿਸਦੀ ਟੈਸਟਿੰਗ ਦੀ ਰਿਪੋਰਟ National Institute of High Security Animal Diseases Lab, Bhopal ਵੱਲੋਂ ਤਿਆਰ ਕੀਤੀ ਗਈ ਹੈ।
ਜਿਸਦੇ ਅਧਾਰ 'ਤੇ ਪੰਜਾਬ ਸਰਕਾਰ ਦੇ Department of Animal Husbandry, Fishries and Diary Development ਵੱਲੋਂ ਪੋਲਟਰੀ ਫਾਰਮ ਦੇ ਆਲੇ ਦੁਆਲੇ ਦੇ 1 ਕਿਲੋਮੀਟਰ ਤੱਕ ਏਰੀਏ ਨੂੰ ਇੰਫੈਕਟਡ ਜੋਨ 'ਤੇ 10 ਕਿਲੋਮੀਟਰ ਤਕ ਦੇ ਏਰੀਏ ਨੂੰ ਸ੍ਰਵਈਲੈਂਸ ਜ਼ੋਨ ਐਲਾਨਿਆ ਗਿਆ ਹੈ। ਇਸ ਦੇ ਅਧਾਰ 'ਤੇ ਲੁਧਿਆਣਾ ਪ੍ਰਸ਼ਾਸਨ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ।