Punjab News: ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਬਣੇਗਾ ਵਿਸ਼ਵ ਪ੍ਰਸਿੱਧ ਹੈਰੀਟੇਜ਼ ਸਿਟੀ? ਰਾਘਵ ਚੱਢਾ ਨੇ ਰਾਜ ਸਭਾ 'ਚ ਉਠਾਈ ਮੰਗ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਨੂੰ ਹੈਰੀਟੇਜ਼ ਸਿਟੀ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਲਈ ਕੇਂਦਰੀ ਵਿੱਤੀ ਮੰਤਰੀ ਨਿਰਮਲਾ ਸੀਤਾਰਮਨ ਤੋਂ ਫੰਡ ਦੀ ਵੀ ਮੰਗ ਕੀਤੀ ਹੈ।
Punjab News: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਨੂੰ ਹੈਰੀਟੇਜ਼ ਸਿਟੀ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਲਈ ਕੇਂਦਰੀ ਵਿੱਤੀ ਮੰਤਰੀ ਨਿਰਮਲਾ ਸੀਤਾਰਮਨ ਤੋਂ ਫੰਡ ਦੀ ਵੀ ਮੰਗ ਕੀਤੀ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਲਗਾਤਾਰ ਪੰਜਾਬ ਦੇ ਮੁੱਦੇ ਉਠਾ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕੀਤਾ ਹੈ ਕਿ ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ। ਸੰਸਦ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਨੂੰ ਹੈਰੀਟੇਜ਼ ਸਿਟੀ ਘੋਸ਼ਿਤ ਕਰਕੇ ਸਪੈਸ਼ਲ ਫੰਡ ਰਾਹੀਂ ਸ਼ਹਿਰ ਦੇ ਵਿਕਾਸ ਕਾਰਜ ਮੁਕੰਮਲ ਕਰਕੇ ਮਾਨਯੋਗ ਵਿੱਤ ਮੰਤਰੀ ਜੀ ਕੋਲੋ ਵਿਸ਼ਵ ਪ੍ਰਸਿੱਧ ਹੈਰੀਟੇਜ਼ ਸਿਟੀ ਬਣਾਉਣ ਦੀ ਮੰਗ ਕੀਤੀ।
ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ। ਅੱਜ ਸੰਸਦ ਚ ਸ਼੍ਰੀ ਅਨੰਦਪੁਰ ਸਾਹਿਬ ਨੂੰ HERITAGE CITY ਘੋਸ਼ਿਤ ਕਰਕੇ special fund ਰਾਹੀ ਸ਼ਹਿਰ ਦੇ ਵਿਕਾਸ ਕਾਰਜ ਮੁਕੰਮਲ ਕਰਕੇ ਮਾਨਯੋਗ ਵਿੱਤ ਮੰਤਰੀ ਜੀ ਕੋਲੋ ਵਿਸ਼ਵ ਪ੍ਰਸਿੱਧ heritage city ਬਣਾਉਣ ਦੀ ਮੰਗ ਕੀਤੀ। pic.twitter.com/iy1teim95J
— Raghav Chadha (@raghav_chadha) December 22, 2022
ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਚੁੱਕਿਆ ਮੁੱਦਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ।
ਬੀਤੇ ਦਿਨ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ।
ਸ੍ਰੀ ਆਨੰਦਪੁਰ ਸਾਹਿਬ ਨੂੰ 'ਹੇਰੀਟੇਜ ਸਿਟੀ' ਦਾ ਦਰਜਾ ਦੇਣ ਦੀ ਕੀਤੀ ਮੰਗ
ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਜੀ ਨੂੰ 'ਹੇਰੀਟੇਜ ਸਿਟੀ' ਦਾ ਦਰਜਾ ਦੇ ਕੇ, ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੇਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ? ਜੀ. ਕਿਸ਼ਨ ਰੈਡੀ, ਜੋ ਮੌਜੂਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਹਨ, ਤੋਂ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਇਸ ਪ੍ਰਸਤਾਵ 'ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।