ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੇ ਫਗਵਾੜਾ ਦੇ ਇੱਕ ਸਥਾਨਕ ਉਦਯੋਗਪਤੀ ਨੇ ਐਤਵਾਰ ਦਾਅਵਾ ਕੀਤਾ ਹੈ ਕਿ ਉਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੇ ਇਕ ਵਿਅਕਤੀ ਦਾ ਫੋਨ ਕਾਲ ਆਇਆ ਸੀ ਜਿਸ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਫਿਰੌਤੀ ਅਦਾ ਕਰੇ ਨਹੀਂ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਮਰਨ ਲਈ ਤਿਆਰ ਹੋ ਜਾਏ।


ਸਿੱਧੂ ਮੂਸੇਵਾਲਾ 29 ਮਈ ਨੂੰ ਮਾਨਸਾ ਜ਼ਿਲ੍ਹੇ ਵਿੱਚ ਮਾਰਿਆ ਗਿਆ ਸੀ। ਪੁਲਿਸ ਮੁਤਾਬਕ ਬਿਸ਼ਨੋਈ ਮੂਸੇਵਾਲਾ ਦੀ ਹੱਤਿਆ ਦਾ ਮਾਸਟਰਮਾਈਂਡ ਹੈ। ਅਕਾਲ ਇੰਡਸਟਰੀਜ਼ ਦੇ ਮਾਲਕ ਅਤੇ ਕਈ ਸਮਾਜ ਸੇਵੀ ਅਤੇ ਵਿਦਿਅਕ ਸੰਸਥਾਵਾਂ ਦੇ ਮੈਂਬਰ ਜਤਿੰਦਰ ਸਿੰਘ ਕੁੰਦੀ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਨੂੰ ਧਮਕੀ ਭਰਿਆ ਫੋਨ ਆਇਆ।


ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁੰਦੀ ਨੇ ਕਿਹਾ ਕਿ ਅਣਪਛਾਤੇ ਕਾਲਰ ਨੇ ਦਾਅਵਾ ਕੀਤਾ ਕਿ ਉਹ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ।ਉਸਨੇ ਧਮਕੀ ਦਿੱਤੀ ਕਿ ਜਾਂ ਤਾਂ ਰੰਗਦਾਰੀ ਲਈ ਤਿਆਰ ਹੋ ਜਾਵੇ ਜਾਂ ਸਿੱਧੂ ਮੂਸੇਵਾਲਾ ਦੀ ਤਰ੍ਹਾਂ ਮਰਨ ਲਈ ਤਿਆਰ ਰਹੇ। ਉਸਨੇ ਪੁਲਿਸ ਨੂੰ ਧਮਕੀ ਭਰੇ ਕਾਲ ਬਾਰੇ ਸੂਚਿਤ ਕੀਤਾ ਹੈ।


ਅਸ਼ੋਕ ਸੇਠੀ ਦੀ ਅਗਵਾਈ ਵਿੱਚ ਸਨਅਤਕਾਰਾਂ ਦਾ ਇੱਕ ਵਫ਼ਦ ਐਸਪੀ ਹਰਿੰਦਰਪਾਲ ਸਿੰਘ ਨੂੰ ਮਿਲਿਆ ਅਤੇ ਕੁੰਦੀ ਦੀ ਸੁਰੱਖਿਆ ਦੀ ਮੰਗ ਕੀਤੀ।ਐਸਪੀ ਨੇ ਕਿਹਾ ਕਿ ਉਹ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਕੋਲ ਉਠਾਉਣਗੇ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ