Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਇੱਕ ਵੱਡੀ ਚਾਲ ਚੱਲਣ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੰਪਰਕ ਵਿੱਚ ਸਿਰਫ਼ ਅਕਾਲੀ ਦਲ ਹੀ ਨਹੀਂ ਸਗੋਂ ਕਈ ਹੋਰ ਪਾਰਟੀਆਂ ਵੀ ਹਨ। ਜਿਹਨਾਂ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਗਠਜੋੜ ਕੀਤਾ ਜਾ ਸਕਦਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਜੇਪੀ ਦੇ ਸੰਪਰਕ ਵਿੱਚ ਅਕਾਲੀ ਦਲ ਦੇ ਨਾਲ ਨਾਲ ਜੈਅੰਤ ਚੌਧਰੀ ਦੀ ਰਾਸ਼ਟਰੀ ਜਨਤਾ ਦਲ (ਆਰਐਲਡੀ) ਅਤੇ ਸਾਬਕਾ ਕੇਂਦਰੀ ਮੰਤਰੀ ਐਨ ਚੰਦਰਬਾਬੂ ਨਾਇਡੂ ਦੀ ਟੀਡੀਪੀ ਵੀ ਹਨ। ਜਿਹਨਾਂ ਨਾਲ ਗਠਜੋੜ ਕੀਤਾ ਜਾ ਸਕਦਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਜਲਦੀ ਹੀ ਸਮਝੌਤਾ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਈ ਹੋਰ ਪਾਰਟੀਆਂ ਦੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਦੇ ਦੋ ਵੱਡੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ।
ਸਿਆਸੀ ਹਲਕਿਆਂ 'ਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨਾਲ ਗੱਲ ਨਾ ਬਣੀ ਤਾਂ ਆਰਐੱਲਡੀ ਨੇਤਾ ਜੈਅੰਤ ਚੌਧਰੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਜੈਅੰਤ ਚੌਧਰੀ ਨੇ ਇਸ ਸਬੰਧੀ ਕੁਝ ਨਹੀਂ ਕਿਹਾ ਹੈ।
ਸਪਾ ਅਤੇ ਆਰਐਲਡੀ ਨੇ ਹਾਲ ਹੀ ਵਿੱਚ ਗਠਜੋੜ ਦਾ ਐਲਾਨ ਕੀਤਾ ਸੀ। ਇਸ ਤਹਿਤ ਆਰਐਲਡੀ ਨੂੰ ਸੱਤ ਸੀਟਾਂ ਦਿੱਤੀਆਂ ਗਈਆਂ ਸਨ। ਸਾਲ 2019 ਵਿੱਚ ਆਰਐਲਡੀ ਨੇ ਸਪਾ ਅਤੇ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਸਨ। ਇਸ ਚੋਣ ਵਿੱਚ ਆਰਐਲਡੀ ਨੇ ਮਥੁਰਾ, ਬਾਗਪਤ ਅਤੇ ਮੁਜ਼ੱਫਰ ਨਗਰ ਦੀਆਂ ਸੀਟਾਂ ਜਿੱਤੀਆਂ ਸਨ, ਪਰ ਇਹ ਤਿੰਨੋਂ ਸੀਟਾਂ 'ਤੇ ਹਾਰ ਗਈ ਸੀ।
ਟੀਡੀਪੀ ਪ੍ਰਧਾਨ ਐਨ. ਚੰਦਰਬਾਬੂ ਨਾਇਡੂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰ ਸਕਦੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗਠਜੋੜ ਦਾ ਐਲਾਨ ਹੋ ਸਕਦਾ ਹੈ ਦਰਅਸਲ, ਸਾਲ 2018 ਵਿੱਚ ਟੀਡੀਪੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਤੋਂ ਵੱਖ ਹੋ ਗਈ ਸੀ।
ਇਸੇ ਤਰ੍ਹਾ ਪੰਜਾਬ ਵਿੱਚ ਅਕਾਲੀ ਦਲ ਵੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਨਾਲੋਂ ਵੱਖ ਹੋ ਗਿਆ ਸੀ। ਵਿਧਾਨ ਸਭਾ ਚੋਣਾਂ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਨੇ ਵੱਖਰੀਆਂ ਲੜੀਆਂ ਸਨ।