Punjab news : ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਣ ਦਿੱਲੀ ਪੁੱਜੇ ਸਨ। ਇਸ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਸਮਝੌਤਾ ਹੋ ਗਿਆ ਹੈ। ਦੋਵਾਂ ਸਿਆਸੀ ਪਾਰਟੀਆਂ ਸੀਟਾਂ ਦੀ ਵੰਡ 'ਤੇ ਜਲਦ ਹੀ ਫੈਸਲਾ ਲੈ ਸਕਦੀਆਂ ਹਨ।


ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਹੀ ਭਾਜਪਾ ਆਗੂਆਂ ਨੂੰ ਮਿਲਣ ਲਈ ਦਿੱਲੀ ਪੁੱਜੇ ਸਨ। ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨੇ ਵੀ ਕਿਹਾ ਹੈ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਮਿਲ ਕੇ ਚੋਣਾਂ ਲੜਨਗੇ। ਕੇਂਦਰੀ ਮੰਤਰੀ ਨੇ ਕਿਹਾ, ''ਅੱਜ ਹੋਈ ਇਸ ਗੱਲਬਾਤ ਤੋਂ ਬਾਅਦ ਮੈਂ ਕਹਿ ਸਕਦਾ ਹਾਂ ਕਿ ਇਹ ਤੈਅ ਹੈ ਕਿ ਅਸੀਂ ਮਿਲ ਕੇ ਚੋਣਾਂ ਲੜਾਂਗੇ। ਸੀਟ ਵੰਡ ਬਾਰੇ ਸਮੇਂ ਸਿਰ ਸੂਚਿਤ ਕੀਤਾ ਜਾਵੇਗਾ।


ਕੈਪਟਨ ਅਮਰਿੰਦਰ ਸਿੰਘ ਨੇ ਚੋਣ ਜਿੱਤਣ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ, "ਅਸੀਂ 101% ਪ੍ਰਤੀਸ਼ਤ ਚੋਣਾਂ ਜਿੱਤਣ ਜਾ ਰਹੇ ਹਾਂ, ਜਦੋਂ ਵੀ ਸੀਟਾਂ ਦੀ ਵੰਡ ਹੋਵੇਗੀ, ਵਿਨੇਬਿਲਿਟੀ ਸਭ ਤੋਂ ਵੱਡਾ ਅਤੇ ਇਕੋ ਇਕ ਕਾਰਕ ਹੋਵੇਗਾ।


ਹੁਣ ਇਸ ਪਾਰਟੀ 'ਤੇ ਵੀ ਟਿਕੀਆਂ ਹਨ ਨਜ਼ਰਾਂ


ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਭਾਜਪਾ ਦੇ ਸਾਹਮਣੇ ਗਠਜੋੜ ਲਈ ਕਿਸਾਨ ਅੰਦੋਲਨ ਦਾ ਹੱਲ ਕੱਢਣ ਦੀ ਸ਼ਰਤ ਰੱਖੀ ਸੀ। ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਦਾਅਵਾ ਕੀਤਾ ਸੀ। ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜਨ ਦੀ ਗੱਲ ਕਹੀ ਹੈ।


ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟ ਚੁੱਕੇ ਆਗੂਆਂ ’ਤੇ ਨਜ਼ਰ ਟਿਕਾਈ ਬੈਠੇ ਹਨ। ਕੈਪਟਨ ਅਮਰਿੰਦਰ ਸਿੰਘ ਦਾਅਵਾ ਕਰਦੇ ਆ ਰਹੇ ਹਨ ਕਿ ਉਹ ਸੁਖਦੇਵ ਢੀਂਡਸਾ ਨੂੰ ਵੀ ਆਪਣੇ ਗਠਜੋੜ ਵਿਚ ਲਿਆਉਣ ਦੀ ਕੋਸ਼ਿਸ਼ ਕਰਨਗੇ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਹਾਲਾਂਕਿ ਦੋਵਾਂ ਪਾਰਟੀਆਂ ਨਾਲ ਗਠਜੋੜ ਬਾਰੇ ਅਜੇ ਤੱਕ ਕੁਝ ਨਹੀਂ ਕਿਹਾ ਹੈ।


ਇਹ ਵੀ ਪੜ੍ਹੋPanchayat Chunav: ਪਿੰਡ ਦੀ ਸਰਪੰਚੀ ਲਈ ਲੱਗੀ 44 ਲੱਖ ਦੀ ਬੋਲੀ!


 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


 


 


https://apps.apple.com/in/app/abp-live-news/id811114904