Punjab Election 2022: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਜੇਪੀ ਤੇ ਆਮ ਆਦਮੀ ਪਾਰਟੀ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ 'ਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ। ਇਸੇ ਲਈ ਉਨ੍ਹਾਂ ਨੇ ਦਿੱਲੀ 'ਚ ਕੋਰੋਨਾ ਨੂੰ ਲੈ ਕੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਚੋਣਾਂ ਦੀ ਤਰੀਕ ਅੱਗੇ ਵਧਾਉਣਾ ਚਾਹੁੰਦੇ ਹਨ। ਇਸੇ ਲਈ ਉਹ ਇਹ ਸਭ ਕਰ ਰਹੇ ਹਨ ਪਰ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਾਰੀਆਂ ਪਾਰਟੀਆਂ ਲੋਕਾਂ ਨੂੰ ਆਪਣੇ ਖੇਮੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਵਿੱਚ ਵੀ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ।

ਮੁੱਖ ਮੰਤਰੀ ਚੰਨੀ ਨੇ ਸੂਬੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਕਿਹਾ ਹੈ ਕਿ ਪੰਜਾਬ 'ਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ। ਚੰਨੀ ਨੇ ਕਿਹਾ ਕਿ ਇਸੇ ਲਈ ਉਨ੍ਹਾਂ ਨੇ ਦਿੱਲੀ 'ਚ ਕੋਰੋਨਾ ਨੂੰ ਲੈ ਕੇ ਨਿਯਮ ਲਾਗੂ ਕੀਤੇ ਹਨ।

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ (ਕੋਵਿਡ-19) ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ। ਬੁੱਧਵਾਰ ਨੂੰ ਦੇਸ਼ ਭਰ 'ਚ ਕੋਵਿਡ ਦੇ ਨਵੇਂ ਮਾਮਲਿਆਂ 'ਚ 44 ਫੀਸਦੀ ਦਾ ਉਛਾਲ ਦੇਖਿਆ ਗਿਆ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੀ ਕਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਨਵੇਂ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ 15 ਜਨਵਰੀ ਤੋਂ ਜਨਤਕ ਥਾਵਾਂ 'ਤੇ ਜਾਣ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਜਨਵਰੀ ਤੋਂ ਸਿਰਫ਼ ਟੀਕਾਕਰਨ ਵਾਲੇ ਵਿਅਕਤੀਆਂ ਨੂੰ ਹੀ ਕਿਸੇ ਵੀ ਜਨਤਕ ਸਥਾਨ ਜਿਵੇਂ ਅਨਾਜ ਮੰਡੀ, ਧਾਰਮਿਕ ਸਥਾਨ, ਮਾਲ, ਸ਼ਾਪਿੰਗ ਕੰਪਲੈਕਸ, ਸਥਾਨਕ ਮੰਡੀ ਤੇ ਹੋਰ ਸਬੰਧਤ ਸਥਾਨਾਂ 'ਤੇ ਜਾਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਆਪਣੇ ਨਵੇਂ ਦਿਸ਼ਾ-ਨਿਰਦੇਸ਼ 'ਚ ਸਿਆਸੀ ਰੈਲੀਆਂ ਨੂੰ ਲੈ ਕੇ ਕੋਈ ਪਾਬੰਦੀ ਨਹੀਂ ਲਗਾਈ। 


 



ਇਹ ਵੀ ਪੜ੍ਹੋ : Budget 2022-23: ਵਿੱਤ ਮੰਤਰੀ ਨਿਰਮਲਾ ਸੀਤਾਰਮਨ 30 ਦਸੰਬਰ ਨੂੰ ਰਾਜਾਂ ਦੇ ਵਿੱਤ ਮੰਤਰੀਆਂ ਨਾਲ ਪ੍ਰੀ-ਬਜਟ ਮੀਟਿੰਗ ਕਰਨਗੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490