ਪੜਚੋਲ ਕਰੋ

ਬਿਕਰਮ ਮਜੀਠੀਆ ਦੇ ਹੱਕ 'ਚ ਡਟੇ ਕੈਪਟਨ ਅਮਰਿੰਦਰ, ਡਰੱਗਜ਼ ਰੈਕੇਟ ਦੇ ਕੇਸ ਬਾਰੇ ਕਹੀ ਵੱਡੀ ਗੱਲ

ਡਰੱਗਜ਼ ਰੈਕੇਟ ਵਿੱਚ ਕੇਸ ਦਾਇਰ ਹੋਣ ਮਗਰੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਮਿਲਿਆ ਹੈ। ਕੈਪਟਨ ਨੇ ਖੁੱਲ੍ਹ ਕੇ ਮਜੀਠੀਆ ਦੀ ਹਮਾਇਤ ਕੀਤੀ ਹੈ।

ਚੰਡੀਗੜ੍ਹ: ਡਰੱਗਜ਼ ਰੈਕੇਟ ਵਿੱਚ ਕੇਸ ਦਾਇਰ ਹੋਣ ਮਗਰੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਮਿਲਿਆ ਹੈ। ਕੈਪਟਨ ਨੇ ਖੁੱਲ੍ਹ ਕੇ ਮਜੀਠੀਆ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਗਵਾਹੀ ਤੇ ਬਿਨਾਂ ਕਿਸੇ ਸਬੂਤ ਤੋਂ ਕੇਸ ਦਰਜ ਕਰਨਾ ਸਰਾਸਰ ਗ਼ਲਤ ਹੈ। 

ਕੈਪਟਨ ਨੇ ਕਿਹਾ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਜੀਠੀਆ ਨਾਲ ਨਿੱਜੀ ਕਿੜ ਕੱਢਣ ਲਈ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਯਕੀਨ ਪ੍ਰਗਟਾਇਆ ਕਿ ਕਾਨੂੰਨੀ ਪੜਤਾਲ ’ਚ ਇਹ ਕੇਸ ਕਾਇਮ ਨਹੀਂ ਰਹਿ ਸਕੇਗਾ।

ਦਿਲਚਸਪ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਬੀਜੇਪੀ ਦਾ ਵੱਖ-ਵੱਖ ਸਟੈਂਡ ਨਜ਼ਰ ਆਇਆ ਹੈ। ਜਿੱਥੇ ਬੀਜੇਪੀ ਨੇ ਇਸ ਕਾਰਵਾਈ ਨੂੰ ਦੇਰ ਆਏ, ਦਰੁਸਤ ਆਏ ਕਹਿ ਕੇ ਸਹੀ ਕਰਾਰ ਦਿੱਤਾ ਹੈ, ਉੱਥੇ ਹੀ ਕੈਪਟਨ ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ। 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਅੱਜ ਧੱਕਾ ਕਰ ਰਹੀ ਹੈ। ਮਜੀਠੀਆ 'ਤੇ ਗਲਤ ਕੇਸ ਦਰਜ ਕੀਤਾ ਗਿਆ ਹੈ। ਇਹ ਦੁਸ਼ਮਣੀ ਕੱਢੀ ਜਾ ਰਹੀ ਹੈ। ਕਾਨੂੰਨ ਦੀ ਪਾਲਣਾ ਨਹੀਂ ਕੀਤੀ ਗਈ। ਕਾਂਗਰਸ ਨੇ ਮੇਰੇ ਨਾਲ ਵੀ ਧੱਕਾ ਕੀਤਾ ਹੈ। ਕੈਪਟਨ ਨੇ ਕਿਹਾ ਕਕਿ ਬਿਕਰਮ ਮਜੀਠੀਆ ਖਿਲਾਫ ਦਰਜ ਕੀਤਾ ਮਾਮਲਾ ਗਲਤ ਹੈ। ਇਸ ਬਾਰੇ ਰਿਪੋਰਟ ਤਾਂ ਅਜੇ ਹਾਈਕੋਰਟ 'ਚ ਸੀਲਬੰਦ ਪਈ ਹੈ। ਇਸ ਦੇਸ਼ ਵਿੱਚ ਕੋਈ ਕਾਨੂੰਨ ਨਹੀਂ ਹੈ। ਤੁਸੀਂ ਬਿਨਾਂ ਕਿਸੇ ਸਬੂਤ ਦੇ ਕਿਸੇ 'ਤੇ ਮੁਕੱਦਮਾ ਕਿਵੇਂ ਕਰ ਸਕਦੇ ਹੋ। ਤੁਸੀਂ ਸਿਆਸੀ ਦੁਸ਼ਮਣੀ ਕੱਢਣ ਲਈ ਅਜਿਹਾ ਕਿਉਂ ਕਰ ਰਹੇ ਹੋ?

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਦੂਜੇ ਪਾਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਡਰੱਗਸ ਮਾਮਲੇ ਵਿੱਚ ਕੇਸ ਦਰਜ ਕਰਨ ਦਾ ਬੀਜੇਪੀ ਨੇ ਸਵਾਗਤ ਕੀਤਾ ਹੈ। ਬੀਜੇਪੀ ਦੇ ਸੀਨੀਅਰ ਲੀਡਰ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਜਦੋਂ ਪਾਪਾਂ ਦਾ ਘੜਾ ਕਦੇ ਨਾ ਕਦੇ ਭਰਦਾ ਹੀ ਹੈ ਤੇ ਉਹ ਫਟਦਾ ਵੀ ਹੈ। ਉਨ੍ਹਾਂ ਕਿਹਾ ਕਿ ਦੇਰ ਆਏ, ਦਰੁਸਤ ਆਏ, ਪਾਪ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਸ਼ੇਖਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਿਸੇ ਵੀ ਕੋਨੇ 'ਚ ਨਸ਼ਿਆਂ ਦਾ ਨਾਂ ਲੈ ਲਓ ਤਾਂ ਮਡੀਠੀਆ ਦਾ ਨਾਂ ਆਪਣੇ-ਆਪ ਸਾਹਮਣੇ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਤੋਂ ਹੀ ਜਾਣਕਾਰੀ ਮਿਲੀ ਹੈ ਕਿ ਪੰਜਾਬ 'ਚ ਡਰੱਗ ਦੇ ਬ੍ਰਾਂਡ ਵੀ ਉਨ੍ਹਾਂ ਦੇ ਨਾਂ 'ਤੇ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਨੇੜੇ ਆਉਣ 'ਤੇ ਅਜਿਹਾ ਕੀਤਾ ਹੈ। ਇਸ ਲਈ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇੰਨੀ ਦੇਰੀ ਕਿਉਂ ਕੀਤੀ?

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget