Municipal Elections: ਪੰਜਾਬ ਦੇ ਵਿੱਚ ਨਗਰ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਉਸ ਤੋਂ ਪਹਿਲਾਂ ਹੀ ਮੌਜੂਦਾ ਸਰਕਾਰ ਦੇ ਉੱਪਰ ਵਿਰੋਧੀ ਧਿਰ ਦੇ ਵੱਲੋਂ ਧੱਕੇਸ਼ਾਹੀ ਦੇ ਆਰੋਪ ਲਗਾਏ ਜਾ ਰਹੇ ਹਨ। ਥਾਣਾ ਘਨੌਰ ਪੁਲਿਸ ਵੱਲੋਂ ਅੱਜ ਸਵੇਰੇ ਹੀ ਭਾਰਤੀ ਜਨਤਾ ਪਾਰਟੀ ਦੇ ਵਾਰਡ ਨੰਬਰ ਦੋ ਤੋਂ ਉਮੀਦਵਾਰ ਗੌਤਮ ਸੂਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਸਵੇਰ ਤੋਂ ਹੀ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਥਾਣਾ ਘਨੌਰ ਦੇ ਬਾਹਰ ਵਰਕਰਾਂ ਦੇ ਵੱਲੋਂ ਧਰਨਾ ਲਗਾਇਆ ਗਿਆ।
ਇਸ ਧਰਨੇ ਦੇ ਵਿੱਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਪਹੁੰਚੇ ਉਹਨਾਂ ਕਿਹਾ ਕਿ ਸਾਡੇ ਉਮੀਦਵਾਰਾਂ ਨੂੰ ਵੀ ਲਗਾਤਾਰ ਪੁਲਿਸ ਵੱਲੋਂ ਤੰਗ ਕੀਤਾ ਜਾ ਰਿਹਾ ਹੈ। ਅਸੀਂ ਵੀ ਆਪਣੇ ਉਮੀਦਵਾਰਾਂ ਦੇ ਨਾਲ ਇੱਥੇ ਗ੍ਰਿਫਤਾਰੀਆਂ ਦੇਣ ਦੇ ਲਈ ਆਏ ਹਾਂ ਅਤੇ ਉਹਨਾਂ ਕਿਹਾ ਕਿ ਅੱਜ ਜਿਨ੍ਹਾਂ ਦੇ ਵੱਲੋਂ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਜਦੋਂ ਸਾਡੀ ਸਰਕਾਰ ਆਈ ਤਾਂ ਇਹ ਲੱਭਣੇ ਵੀ ਨਹੀਂ।
ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਦੇ ਵਾਰਡ ਨੰਬਰ 2 ਤੋਂ ਭਾਜਪਾ ਉਮੀਦਵਾਰ ਨੂੰ ਆਜ਼ਾਦ ਕਰਵਾਉਣ ਲਈ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਥਾਣਾ ਘਨੌਰ ਪੁੱਜੇ।