(Source: ECI/ABP News/ABP Majha)
Sudhir Suri murder: ਸੁਧੀਰ ਸੂਰੀ ਦੇ ਕਤਲ 'ਚ BJP ਤੇ RSS ਹੋ ਸਕਦਾ ਹੈ ਹੱਥ-ਮਾਨ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜੇ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਸਿਮਰਨਜੀਤ ਸਿੰਘ ਮਾਨ ਨੇ ਇਸ ਦਾ ਸਖ਼ਤ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ।
ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਪਿੱਛੇ ਬੀਜੇਪੀ ਤੇ ਆਰਐਸਐਸ ਦਾ ਹੱਥ ਹੋ ਸਕਦਾ ਹੈ। ਇਹ ਇੱਕ ਆਮ ਗੱਲ ਹੈ ਚੋਣਾਵੀ ਫ਼ਾਇਦਾ ਲੈਣ ਲਈ ਪਾਰਟੀਆਂ ਇਹੋ ਜਿਹੇ ਕਤਲ ਕਰਵਾ ਦਿੰਦੀਆਂ ਹਨ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜੇ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਸਿਮਰਨਜੀਤ ਸਿੰਘ ਮਾਨ ਨੇ ਇਸ ਦਾ ਸਖ਼ਤ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਮਾਨ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਰਐਸਐਸ ਤੇ ਭਾਰਤੀ ਜਨਤਾ ਪਾਰਟੀ ਨੇ ਮਿਲ ਕੇ ਗੁਰਦੁਆਰਿਆਂ ਉੱਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਐਸਜੀਪੀਸੀ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਇਸ ਦੇ ਨਾਲ ਹੀ ਕੇਂਦਰ ਦੀ ਅਗਨੀਪਥ ਸਕੀਮ ਤੇ ਉਨ੍ਹਾਂ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ 4 ਸਾਲਾਂ ਦੀ ਟ੍ਰੇਨਿੰਗ ਤੋਂ ਬਾਅਦ ਨੌਜਵਾਨ ਨਕਸਲਾਇਟ ਜਾਂ ਫਿਰ ਮਾਓਵਾਦੀ ਬਨਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਯੋਜਨਾ ਨੌਜਵਾਨਾਂ ਨੂੰ ਦਹਿਸ਼ਤ ਗਰਦ ਬਣਾ ਦੇਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਦੀ ਸਰਹੱਦ ਵਪਾਰ ਲਈ ਖੋਲ੍ਹਣ ਦੀ ਵੀ ਮੰਗ ਕੀਤੀ ਕਿਹਾ ਕਿ ਇਸ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ। ਪੰਜਾਬ ਦੇ ਲੋਕ ਆਪਣੇ ਫਲ ਸਬਜ਼ੀਆਂ ਚੋਖੇ ਭਾਅ ਤੇ ਪਾਕਿਸਤਾਨ ਵੇਚ ਸਕਦੇ ਹਨ।
ਇਸ ਤੋਂ ਇਲਾਵਾ ਪਰਾਲੀ ਦੇ ਮੁੱਦੇ ਉੱਤੇ ਉਨ੍ਹਾਂ ਮੁੜ ਕਿਹਾ ਕਿ ਇਸ ਨੂੰ ਲੱਦਾਖ ਭੇਜਣਾ ਚਾਹੀਦਾ ਹੈ ਤਾਂ ਜੋ ਇਹ ਉੱਥੋਂ ਦੇ ਲੋਕਾਂ ਦੇ ਕੰਮ ਆ ਸਕੇ, ਇਸ ਤੋਂ ਇਲਾਵਾ ਇਸ ਨੂੰ ਫੌਜੀਆਂ ਦੇ ਬੰਕਰਾਂ ਵਿੱਚ ਵੀ ਵਰਤਿਆ ਜਾ ਸਕਦਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।