ਪੜਚੋਲ ਕਰੋ

ਬੀਜੇਪੀ ਨੇ ਕੇਵਲ ਢਿੱਲੋਂ ਨੂੰ ਐਲਾਨਿਆ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ, ਕੱਲ੍ਹ ਹੀ ਭਾਜਪਾ 'ਚ ਹੋਏ ਸੀ ਸ਼ਾਮਲ

ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਸੰਗਰੂਰ: ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੇਵਲ ਢਿੱਲੋਂ ਕੱਲ੍ਹ ਹੀ ਬੀਜੇਪੀ 'ਚ ਸ਼ਾਮਲ ਹੋਏ ਸੀ।ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ 'ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਉਮੀਦਵਾਰ 'ਤੇ ਹਨ।

ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ। ਅਜਿਹੇ 'ਚ ਅੱਜ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਸੰਗਰੂਰ ਸੀਟ ਤੋਂ ਹੁਣ ਤੱਕ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਸ 'ਚ ਆਜ਼ਾਦ ਉਮੀਦਵਾਰ ਅਜੈ ਕੁਮਾਰ ਸ਼ਾਮਲ ਹਨ। 

ਕੇਵਲ ਢਿੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸਨ। 2007 ਤੋਂ 2017 ਤੱਕ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਰਹੇ ਹਨ। 2017 ਵਿੱਚ ਬਰਨਾਲਾ ਵਿਧਾਨ ਸਭਾ ਚੋਣ ਅਤੇ 2019 ਵਿੱਚ ਸੰਗਰੂਰ ਲੋਕ ਸਭਾ ਚੋਣ ਹਾਰ ਚੁੱਕੇ ਹਨ।ਕੱਲ੍ਹ ਜਦੋਂ ਅਸੀਂ ਕੇਵਲ ਢਿੱਲੋਂ ਨੂੰ ਇਹ ਸਵਾਲ ਪੁੱਛਿਆ ਸੀ ਕਿ ਕੀ ਉਹ ਸੰਗਰੂਰ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਤਾਂ ਉਨ੍ਹਾਂ ਕਿਹਾ ਸੀ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ ਉਹ ਉਸ ਲਈ ਤਿਆਰ ਹਨ।

ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ।ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ। ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਰਹੇ ਬਲਬੀਰ ਸਿੱਧੂ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਸਨ, ਜਦਕਿ ਰਾਮਪੁਰਾ ਫੂਲ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਸਨ।

ਵੇਰਕਾ ਮਾਝਾ ਖੇਤਰ ਦੇ ਉੱਘੇ ਦਲਿਤ ਆਗੂ ਹਨ ਅਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਹ ਪਿਛਲੀ ਸਰਕਾਰ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਨ। ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਅਤੇ ਵਣਜ ਮੰਤਰੀ ਸਨ।ਇਹ ਚਾਰੇ ਆਗੂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਗਏ ਸਨ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ
ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget