BJP begin preparation of 2024 Lok Sabha polls in Punjab, state president hold meeting with workers


Lok Sabha Election 2024: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ (ਭਾਜਪਾ) ਬਹੁਤਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਭਾਜਪਾ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤਿਆਂ ਹਨ। ਭਾਜਪਾ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।


2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਅਸ਼ਵਨੀ ਸ਼ਰਮਾ ਨੇ ਭਾਜਪਾ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦੇਣ।


ਪੰਜਾਬ ਵਿੱਚ ਭਾਜਪਾ ਦੇ ਵੱਡੇ ਆਗੂ ਅਰੁਣ ਨਾਰੰਗ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ ਪਰ ਹੁਣ ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ, ''ਪੰਜਾਬ ਤੋਂ ਲੋਕ ਸਭਾ 'ਚ ਸਾਡੇ ਦੋ ਸੰਸਦ ਮੈਂਬਰ ਹਨ ਪਰ ਹੁਣ ਅਸੀਂ ਤਾਕਤ ਨਾਲ ਚੋਣਾਂ ਲੜਾਂਗੇ। ਕਦੇ ਵਿਧਾਨ ਸਭਾ ਵਿੱਚ ਸਾਡਾ ਇੱਕ ਹੀ ਵਿਧਾਇਕ ਸੀ ਪਰ ਅਸੀਂ ਹਮੇਸ਼ਾ ਵਿਰੋਧੀ ਧਿਰ ਦੀ ਭੂਮਿਕਾ ਮਜ਼ਬੂਤੀ ਨਾਲ ਨਿਭਾਈ ਹੈ।


ਹੋ ਸਕਦਾ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਸਮਝੌਤਾ


ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇੱਕ ਵਾਰ ਫਿਰ ਇਕੱਠੇ ਹੋ ਸਕਦੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੇ ਸੰਕੇਤ ਮਿਲ ਰਹੇ ਹਨ।


ਹੁਣ ਭਾਜਪਾ ਦੀ ਸੰਭਾਵਨਾ ਪਹਿਲਾਂ ਦੀ ਤਰ੍ਹਾਂ ਹੀ ਗਠਜੋੜ ਵਿੱਚ ਛੋਟੇ ਭਰਾ ਵਜੋਂ ਬਣੀ ਰਹੇਗੀ ਇਸ ਦੀ ਸੰਭਾਵਨਾ ਘੱਟ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ 'ਚ 65 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸੀ ਤੇ ਪਾਰਟੀ ਕਰੀਬ 6 ਫੀਸਦੀ ਵੋਟਾਂ ਹਾਸਲ ਕਰਨ 'ਚ ਕਾਮਯਾਬ ਰਹੀ।


ਇਹ ਵੀ ਪੜ੍ਹੋ: RBI Credit Policy: ਆਰਬੀਆਈ ਨੇ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਦਰ 4 ਪ੍ਰਤੀਸ਼ਤ 'ਤੇ ਬਰਕਾਰ