Sunil Jakhar: ਅਸਤੀਫ਼ੇ ਦੀਆਂ ਚਰਚਾਵਾਂ ਤੋਂ ਬਾਅਦ ਸੁਨੀਲ ਜਾਖੜ ਦੀ ਚੁੱਪੀ 'ਤੇ ਸਵਾਲ, ਅੰਦਰ ਖਾਤੇ ਕੀ ਚੱਲ ਰਿਹਾ ਭਾਜਪਾ 'ਚ
Sunil Jakhar: ਜਾਖੜ ਦੇ ਇਸ ਕਦਮ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਮਾਹੌਲ ਜ਼ਰੂਰ ਗਰਮਾ ਗਿਆ ਹੈ। ਖ਼ਾਸ ਕਰਕੇ ਕਾਂਗਰਸ ਪਾਰਟੀ ਨੇ ਸੁਨੀਲ ਜਾਖੜ 'ਤੇ ਤਨਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ ਜਦੋਂ ਕਿ ਭਾਜਪਾ ਆਗੂ ਜਾਖੜ ਦੇ ਬਚਾਅ ਪੱਖ ਵਿਚ ਆ ਗਏ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਸਤੀਫ਼ਾ ਨਹੀਂ ਦਿੱਤਾ ਇਸ ਦੀ ਪੁਸ਼ਟੀ ਤਾਂ ਬੀਜੇਪੀ ਨੇ ਕਰ ਦਿੱਤੀ ਹੈ। ਪਰ ਤੋਂ ਅਸਤੀਫ਼ਾ ਦਿੱਤੇ ਜਾਣ ਬਾਰੇ ਸੁਨੀਲ ਜਾਖੜ ਦੀ ਚੁੱਪ 'ਤੇ ਸੁਆਲ ਉੱਠਣ ਲੱਗੇ ਹਨ। ਹਾਲਾਂਕਿ ਅਧਿਕਾਰਤ ਤੌਰ 'ਤੇ ਸੁਨੀਲ ਜਾਖੜ ਦੇ ਅਸਤੀਫ਼ੇ ਬਾਰੇ ਕੋਈ ਖ਼ਬਰ ਨਹੀਂ ਆਈ ਹੈ ਪਰ ਜਾਖੜ ਨੇ ਵੀ ਹਾਲੇ ਤੱਕ ਇਸ ਮਾਮਲੇ 'ਤੇ ਚੁੱਪ ਵੱਟੀ ਹੋਈ ਹੈ।
ਜਾਖੜ ਦੇ ਇਸ ਕਦਮ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਮਾਹੌਲ ਜ਼ਰੂਰ ਗਰਮਾ ਗਿਆ ਹੈ। ਖ਼ਾਸ ਕਰਕੇ ਕਾਂਗਰਸ ਪਾਰਟੀ ਨੇ ਸੁਨੀਲ ਜਾਖੜ 'ਤੇ ਤਨਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ ਜਦੋਂ ਕਿ ਭਾਜਪਾ ਆਗੂ ਜਾਖੜ ਦੇ ਬਚਾਅ ਪੱਖ ਵਿਚ ਆ ਗਏ ਹਨ। ਪਤਾ ਲੱਗਾ ਹੈ ਕਿ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ 30 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਗਈ ਹੈ ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਨੀ ਵੀ ਪੁੱਜ ਰਹੇ ਹਨ।
ਸੁਨੀਲ ਜਾਖੜ ਨੇ ਆਪਣਾ ਆਖ਼ਰੀ ਟਵੀਟ 17 ਸਤੰਬਰ ਨੂੰ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ ਅਤੇ ਉਸ ਮਗਰੋਂ ਉਨ੍ਹਾਂ ਨੇ ਕੋਈ ਟਵੀਟ ਨਹੀਂ ਕੀਤਾ ਹੈ। ਹੁਣ ਅਸਤੀਫ਼ੇ ਦਾ ਰੌਲਾ ਰੱਪਾ ਪੈਣ 'ਤੇ ਵੀ ਜਾਖੜ ਨੇ ਕੋਈ ਟਿੱਪਣੀ ਨਹੀਂ ਕੀਤੀ ਹੈ।ਵੇਰਵਿਆਂ ਅਨੁਸਾਰ ਸੁਨੀਲ ਜਾਖੜ ਨੇ ਕਰੀਬ ਦਸ ਕੁ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ ਸੀ। ਸੂਤਰ ਦੱਸਦੇ ਹਨ ਕਿ ਜਾਖੜ ਨੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਵਿਚ ਦੋ ਮੁੱਦੇ ਹੀ ਉਠਾਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial