ਚੰਡੀਗੜ੍ਹ: ਬੀਜੇਪੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਹਾਲਤ ਸੁਧਾਰਨ ਸਬੰਧੀ ਕੀਤੇ ਗਏ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਚੀਮਾ ਦੇ ਦਾਅਵੇ ਅਸਲੀਅਤ ਤੋਂ ਕੋਹਾਂ ਦੂਰ ਹਨ। 


ਚੀਮਾ ਵੱਲੋਂ ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੀ GST ਦੀ ਉਗਰਾਹੀ ’ਚ ਭਾਰੀ ਵਾਧਾ ਹੋਣ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਰਾਸ਼ਟਰੀ ਪੱਧਰ ’ਤੇ GST ਦੀ ਉਗਰਾਹੀ ’ਚ ਵਾਧਾ ਹੋਇਆ ਹੈ। ਪੰਜਾਬ ’ਚ ਕੋਈ ਖ਼ਾਸ ਗੱਲ ਨਹੀਂ ਹੋਈ।


ਵਿੱਤ ਮੰਤਰੀ ਹਰਪਾਲ ਚੀਮਾ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਿਜ ਕਰਦੇ ਕਿ GST ਕੁਲੈਕਸ਼ਨ ’ਚ 24.1 ਫੀਸਦੀ ਦਾ ਵਾਧਾ ਹੋਇਆ ਹੈ, ਨੂੰ ਰਾਸ਼ਟਰੀ ਗ੍ਰੋਥ ਮੁਕਾਬਲੇ ਬਹੁਤ ਛੋਟਾ ਦੱਸਦਿਆਂ, ਕਿਹਾ ਕਿ ਇਸ ਸਮੇਂ ਦੌਰਾਨ ਰਾਸ਼ਟਰੀ ਪੱਧਰ ’ਤੇ GST ਦੀ ਕੁਲੈਕਸ਼ਨ ’ਚ 56 ਫੀਸਦੀ ਦਾ ਵਾਧਾ ਹੋਇਆ ਹੈ। ਜੋ ਪੰਜਾਬ ਤੋਂ ਲੱਗਭਗ ਦੋ ਗੁਣਾ ਹੈ। ਸੂਬਾ ਭਾਜਪਾ ਜਨਰਲ ਸਕੱਤਰ ਨੇ ਵਿੱਤ ਮੰਤਰੀ ਵੱਲੋਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੇ ਕੀਤੇ ਦਾਅਵਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ।


ਉਨ੍ਹਾਂ ਕਿਹਾ ਕਿ ਕੀ ਉਹ ਚੀਮਾ ਸਾਹਿਬ ਤੋਂ ਪੁੱਛ ਸਕਦੇ ਹਨ ਕਿ ਸਰਕਾਰ ਨੇ ਕਿਹੜਾ ਵਾਅਦਾ ਪੂਰਾ ਕੀਤਾ ਹੈ, ਜਦਕਿ 'ਆਪ' ਸਰਕਾਰ ਸਾਰੇ ਵਾਅਦਿਆਂ ਤੋਂ ਭੱਜ ਗਈ ਹੈ, ਚਾਹੇ ਉਹ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਹੋਵੇ ਜਾਂ ਠੇਕੇ ’ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਪੱਕਾ ਕਰਨਾ ਅਤੇ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦਾ ਹੋਵੇ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ