ਲੁਧਿਆਣਾ: ਪੰਜਾਬ 'ਚ ਕੋਰੋਨਾਵਾਇਰਸ ਲਗਾਤਾਰ ਪੈਰ ਪਸਾਰ ਰਿਹਾ ਹੈ। ਸੂਬੇ 'ਚ ਹਰ ਰੋਜ਼ ਕੇਰੇਨਾ ਕੇਸ ਰਿਕਾਰਡ ਪੱਧਰ 'ਤੇ ਦਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਵਿਡ19 ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਸੂਬਾ ਸਰਕਾਰ ਵਲੋਂ ਨਾਇਟ ਕਰਫਿਊ ਅਤੇ ਵੀਕੈਂਡ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਇਸ ਨਾਲ ਹੀ ਵੱਖ-ਵੱਖ ਥਾਂਵਾਂ ਤੋਂ ਕੋਰੋਨਾ ਨਿਯਮਾਂ ਦੀ ਹੋ ਰਹੀ ਉਲੰਘਣਾ ਦੀਆਂ ਤਸਵੀਰਾਂ ਵੀ ਆਉਂਦੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ।


ਲੁਧਿਆਣਾ ਵਿਖੇ ਲੌਕਡਾਊਨ ਵਿਚ ਭਾਜਪਾ ਵਲੋਂ ਟੀਕਾਕਰਨ ਕੈਂਪ ਲਾਇਆ ਗਿਆ। ਬੇਸ਼ੱਕ ਕੋਰੋਨਾ ਵੈਕਸੀਨ ਲਈ ਸੂਬਾ ਸਰਕਾਰ ਵਲੋਂ ਛੋਟ ਦਿੱਤੀ ਗਈ ਹੈ ਪਰ ਇਸ ਦੇ ਨਾਲ ਹੀ ਹਿਦਾਇਤਾਂ ਹਨ ਕਿ ਟੀਕਾਕਰਨ ਦੌਰਾਨ ਵੀ ਭਾਰੀ ਇਕੱਠ ਨਾ ਹੋਵੇ, ਮਾਸਕ ਲਾਜ਼ਮੀ ਹੈ ਅਤੇ ਨਾਲ ਹੀ ਜ਼ਰੂਰੀ ਹੋ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਵੀ ਰੱਖੀਆ ਜਾਵੇ, ਪਰ ਭਾਜਪਾ ਵਲੋਂ ਲਗਾਏ ਟੀਕਾਕਰਨ ਕੈਂਪ 'ਚ ਅਜਿਹਾ ਕੁਝ ਨਜ਼ਰ ਨਹੀਂ ਆਇਆ।


ਟੀਕਾਕਰਨ 'ਤੇ ਜਾਰੀ ਸਿਆਸਤ ਦੌਰਾਨ ਸ਼ਨੀਵਾਰ ਨੂੰ ਲੁਧਿਆਣਾ ਦੇ ਰਾਜਗੁਰੂਨਗਰ ਵਿੱਚ ਭਾਜਪਾ ਵੱਲੋਂ ਆਪਣੇ ਤੌਰ 'ਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਵਿਚ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ ਗਈਆਂ, ਨਾਲ ਹੀ 100 ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ। ਜਦੋਂ ਇੱਥੇ ਮੀਡੀਆ ਖ਼ਬਰ ਕਰਨ ਪਹੁੰਚੀ ਏਬੀਪੀ ਸਾਂਝਾ ਦੀ ਟੀਮ ਨਾਲ ਭਾਜਪਾ ਦੇ ਵਰਕਰਾਂ ਵੱਲੋਂ ਬਦਸਲੂਕੀ ਕੀਤੀ ਗਈ। ਜਦੋਂ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਇਸ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪ੍ਰਬੰਧਾਂ ਦੀ ਕਮੀ ਪੂਰਾ ਕਰਨ ਅਤੇ ਸੂਬਾ ਸਰਕਾਰ 'ਤੇ ਹੀ ਤੰਨਜ ਕਰਨੇ ਸ਼ੁਰੂ ਕਰ ਦਿੱਤੇ ਗਏ।




ਲੁਧਿਆਣਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਹ ਸਭ ਸੂਬਾ ਸਰਕਾਰ ਦੀ ਗਲਤੀ ਕਰਕੇ ਹੋ ਰਿਹਾ ਹੈ ਕਿਉਂਕਿ ਉਹ ਭਾਜਪਾ ਨੂੰ ਕੈਂਪ ਲਗਾਉਣ ਦੀ ਇਜਾਜ਼ਤ ਨਹੀਂ ਦੇ ਰਹੀ ਅਤੇ ਜੋ ਇੱਕ ਦੋ ਕੈਂਪ ਲਗਾਏ ਜਾ ਰਹੇ ਨੇ ਉਸ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ। ਹੁਣ ਇਸ ਦੇ ਨਾਲ ਹੀ ਇੱਥੇ ਸਵਾਲ ਇਹ ਵੀ ਹੈ ਕਿ ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ


ਦੱਸ ਦਈਏ ਕਿ ਰਾਜਗੁਰੂਨਗਰ ਨੂੰ ਪਹਿਲਾਂ ਹੀ ਪ੍ਰਸ਼ਾਸਨ ਵੱਲੋਂ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ ਉਧਰ ਲੋਕਾਂ ਨੇ ਵੀ ਕਿਹਾ ਕਿ ਇਹ ਪ੍ਰਬੰਧਕਾਂ ਦੀ ਗਲਤੀ ਹੈ ਉਨ੍ਹਾਂ ਨੂੰ ਪ੍ਰਬੰਧ ਪਹਿਲਾਂ ਪੂਰੇ ਕਰਨੇ ਚਾਹਿਦੇ ਸੀ, ਉਸ ਤੋਂ ਬਾਅਦ ਟੀਕਾਕਰਨ ਕਰਨਾ ਚਾਹਿਦਾ ਸੀ। ਉਨ੍ਹਾਂ ਨੇ ਕਿਹਾ ਇਸ ਤਰ੍ਹਾਂ ਕੋਰੋਨਾ ਹਟੇਗਾ ਨਹੀਂ ਸਗੋਂ ਹੋਰ ਵਧੇਗਾ।


ਇਹ ਵੀ ਪੜ੍ਹੋ: USA Travel Restrictions on India: ਭਾਰਤ ਤੋਂ ਅਮਰੀਕਾ ਜਾਣ ਵਾਲੇ ਲੋਕਾਂ ‘ਤੇ ਨਵੀਂਆਂ ਪਾਬੰਦੀਆਂ ਲਾਗੂ, ਵਿਦਿਆਰਥੀਆਂ ਅਤੇ ਪੱਤਰਕਾਰਾਂ ਨੂੰ ਛੋਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904