ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ 'ਚ ਰਲੇਵਾਂ ਹੋ ਜਾਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿੱਚ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਹੁਣੇ ਹੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਵਾਉਣ ਲਈ ਵਿਦੇਸ਼ ਗਏ ਹਨ। ਉਹ ਅਗਲੇ ਹਫ਼ਤੇ ਤੱਕ ਭਾਰਤ ਪਰਤ ਸਕਦੇ ਹਨ।


ਸੂਤਰਾਂ ਮੁਤਾਬਕ ਉਨ੍ਹਾਂ ਦੀ ਵਾਪਸੀ ਤੋਂ ਬਾਅਦ ਇਸ ਸਬੰਧੀ ਕਾਰਵਾਈ ਸ਼ੁਰੂ ਹੋ ਜਾਵੇਗੀ। ਇਸ ਰਲੇਵੇਂ ਤੋਂ ਬਾਅਦ ਭਾਜਪਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਖਾਸ ਤੌਰ 'ਤੇ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਦੀਆਂ 13 ਸੀਟਾਂ 'ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ ਜਿਸ ਵਿੱਚ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਸੀ। ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। ਉਹ ਆਪ ਪਾਰਟੀ ਉਮੀਦਵਾਰਾਂ ਸਮੇਤ ਪਟਿਆਲਾ ਸੀਟ ਹਾਰ ਗਏ ਸਨ।

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਾਂਗਰਸੀਆਂ ਦੇ ਉਨ੍ਹਾਂ ਨਾਲ ਜੁੜਨ ਦੀ ਉਮੀਦ ਸੀ। ਹਾਲਾਂਕਿ ਅਜਿਹਾ ਨਹੀਂ ਹੋਇਆ। ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ।

 

ਇਸ ਦੇ ਇਲਾਵਾ ਸੀਨੀਅਰ ਆਗੂ ਸੁਨੀਲ ਜਾਖੜ ਵੀ ਚੋਣਾਂ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਬਹੁਤੇ ਕਾਂਗਰਸੀ ਕੈਪਟਨ ਦੇ ਕਰੀਬੀ ਰਹੇ ਹਨ।
 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।