Hans Raj Hans Nomination: ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨਾਮਜ਼ਦਗੀ ਕਰਨਗੇ ਦਾਖ਼ਲ, ਦੇਖੋ ਪੂਰੀ ਲਿਸਟ
Lok Sabha Election : ਅੱਜ ਵੀਰਵਾਰ ਨੂੰ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਰਹਿਣਗੇ।
Hans Raj Hans Nomination: ਅੱਜ ਵੀਰਵਾਰ ਨੂੰ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਫਰੀਦਕੋਟ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਰਹਿਣਗੇ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌੜ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਸੀ। ਪੰਜਾਬ ਵਿੱਚ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਉੱਥੇ ਹੀ ਅੱਜ ਹੰਸ ਰਾਜ ਹੰਸ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਤਾਂ ਉੱਥੇ ਹੀ 10 ਮਈ ਭਾਵ ਕਿ ਭਲਕੇ ਛੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
10 ਮਈ ਨੂੰ 6 ਉਮੀਦਵਾਰ ਨਾਮਜ਼ਦਗੀ ਕਰਨਗੇ ਦਾਖ਼ਲ
ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ 10 ਮਈ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਉਨ੍ਹਾਂ ਦੇ ਨਾਲ ਰਹਿਣਗੇ।
ਇਸੇ ਤਰ੍ਹਾਂ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਸਿੱਧੂ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
13 ਮਈ ਨੂੰ ਦੋ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਰਾਕੇਸ਼ ਰਾਠੌਰ ਨੇ ਦੱਸਿਆ ਕਿ 13 ਮਈ ਨੂੰ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਦਿਨ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਤੁਹਾਨੂੰ ਦੱਸ ਦਈਏ ਕਿ ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸ ਤੋਂ ਬਾਅਦ 15 ਮਈ ਨੂੰ ਅਰਜ਼ੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Indian Railway: ਰੇਲ 'ਚ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਜ਼ਰੂਰੀ ਖ਼ਬਰ, 69 ਰੇਲਾਂ ਹੋਈਆਂ ਰੱਦ, 115 ਦੇ ਰੂਟ ਹੋਏ ਡਾਇਵਰਟ