Ferozpur News: ਫ਼ਿਰੋਜ਼ਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਾਣਾ ਗੁਰਮੀਤ ਸੋਢੀ ਨੇ ਕਿਸਾਨਾਂ ਨੂੰ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਦਾ ਵਿਰੋਧ ਕਰਨ ਦੀ ਥਾਂ ਚੋਣ ਲੜਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਚੋਣਾਂ ਹੋ ਰਹੀਆਂ ਹਨ। ਅਜਿਹੇ ਮਾਮਲੇ ਚੋਣਾਂ ਤੋਂ ਬਾਅਦ ਹੱਲ ਹੋ ਸਕਦੇ ਹਨ। ਫਿਲਹਾਲ ਸੜਕ 'ਤੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਅਤੇ ਸੜਕ ਜਾਮ ਕਰਨ ਨਾਲ ਇਹ ਮਸਲੇ ਹੱਲ ਨਹੀਂ ਹੋਣਗੇ।
ਇਹ ਵੀ ਪੜ੍ਹੋ: Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ
ਭਾਵੇਂ ਪਹਿਲਾਂ ਕਿਸਾਨਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਫਿਰ ਸਾਰਿਆਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਫਾਜ਼ਿਲਕਾ ਦੇ ਅਬੋਹਰ ਰੋਡ 'ਤੇ ਇਕ ਨਿੱਜੀ ਪੈਲੇਸ 'ਚ ਬੋਲਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕਿਸਾਨਾਂ ਦੇ ਜਿਹੜੇ ਵੀ ਮਸਲੇ ਜਾਂ ਮੰਗਾਂ ਹਨ, ਉਨ੍ਹਾਂ ਨੂੰ ਲੈ ਕੇ ਚੰਡੀਗੜ੍ਹ 'ਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ, ਜੇਕਰ ਕੋਈ ਮੁੱਦਾ ਰਹਿ ਗਿਆ ਹੈ ਤਾਂ ਉਹ ਚੋਣਾਂ ਤੋਂ ਬਾਅਦ ਹੱਲ ਹੋ ਜਾਵੇਗਾ।
ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਕਾਰਨ ਆਮ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੇਕਰ ਕਿਸਾਨ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਨ ਤਾਂ ਦੇਸ਼ ਵਿੱਚ ਲੋਕਤੰਤਰ ਪ੍ਰਣਾਲੀ ਹੈ। ਜੇਕਰ ਕਿਸਾਨ ਭਾਜਪਾ ਦੀਆਂ ਨੀਤੀਆਂ ਨੂੰ ਪਸੰਦ ਨਹੀਂ ਕਰਦੇ ਅਤੇ ਉਨ੍ਹਾਂ ਨਾਲ ਸਹਿਮਤ ਨਹੀਂ ਤਾਂ ਕਿਸਾਨ ਖੁਦ ਚੋਣ ਲੜ ਸਕਦੇ ਹਨ।
ਇਹ ਵੀ ਪੜ੍ਹੋ: Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।