ਰਵਨੀਤ ਬਿੱਟੂ ਨੂੰ ਲੈ ਕੇ ਬੀਜੇਪੀ ਨੇ ਭਖਾਈ ਸਿਆਸਤ, ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ
ਏਬੀਪੀ ਸਾਂਝਾ | 05 Jan 2021 05:15 PM (IST)
ਅੱਜ ਬੀਜੇਪੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਨੇ ਮੰਗ ਕੀਤੀ ਗਈ ਕਿ ਜਦੋਂ ਤੱਕ ਰਵਨੀਤ ਸਿੰਘ ਬਿੱਟੂ ਦੇ ਉੱਪਰ ਕੋਈ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਨ੍ਹਾਂ ਵਲੋਂ ਲੜੀਵਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।
ਲੁਧਿਆਣਾ: ਅੱਜ ਬੀਜੇਪੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਨੇ ਮੰਗ ਕੀਤੀ ਗਈ ਕਿ ਜਦੋਂ ਤੱਕ ਰਵਨੀਤ ਸਿੰਘ ਬਿੱਟੂ ਦੇ ਉੱਪਰ ਕੋਈ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਨ੍ਹਾਂ ਵਲੋਂ ਲੜੀਵਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਐਮਪੀ ਰਵਨੀਤ ਸਿੰਘ ਬਿੱਟੂ ਨੇ ਪਿਛਲੇ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ ਜਿਸ ਮਗਰੋਂ ਇਹ ਸਾਰਾ ਵਿਵਾਦ ਖੜ੍ਹਾ ਹੋਇਆ। ਭਾਜਪਾ ਵੱਲੋਂ ਲਗਾਤਾਰ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਖਿਲਾਫ ਪਰਚਾ ਦਰਜ ਕਰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਬਿੱਟੂ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ "ਜੇ ਇੱਕ ਤਰੀਕ ਤਕ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਲਾਸ਼ਾਂ ਦੇ ਢੇਰ ਲੱਗ ਜਾਣਗੇ।" ਅੱਜ ਭਾਜਪਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਬੈਠਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਧਰਨੇ ਤੇ ਨਹੀਂ ਬੈਠਣ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਧਰਨਾ ਲਾ ਦਿੱਤਾ ਤੇ ਰਵਨੀਤ ਬਿੱਟੂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।