ਪੜਚੋਲ ਕਰੋ

ਕਈ ਸਵਾਲ ਖੜ੍ਹੇ ਕਰ ਗਈ ਅਮਿਤ ਸ਼ਾਹ ਦੀ ਅੰਮ੍ਰਿਤਸਰ ਫੇਰੀ !

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੰਮ੍ਰਿਤਸਰ ਵਿੱਚ ਰੈਲੀ ਕੀਤੀ। ਸੂਬੇ ਤੋਂ ਲੋਕ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਰੱਖੀ ਬੀਜੇਪੀ ਦੀ ਇਹ ਰੈਲੀ ਫਿੱਕੀ ਹੀ ਰਹੀ। ਹਾਲਾਂਕਿ, ਸ਼ਾਹ ਆਪਣੇ ਭਾਸ਼ਣ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਕਈ ਨਿਸ਼ਾਨੇ ਵੀ ਲਾ ਗਏ, ਪਰ ਪ੍ਰੋਗਰਾਮ ਸਮੇਂ ਸਿਰ ਨਾ ਚੱਲਣ ਕਰਕੇ ਉਹ ਗੱਲ ਨਾ ਬਣੀ। ਇਸ ਦੇ ਨਾਲ ਹੀ ਸ਼ਾਹ ਦੀ ਫੇਰੀ ਕਈ ਸਵਾਲ ਖੜ੍ਹੇ ਕਰ ਗਈ ਜਿਨ੍ਹਾਂ ਵਿੱਚ ਪੁਰਾਣੇ ਭਾਜਪਾਈਆਂ ਨੂੰ ਮੂੰਹ ਨਾ ਲਾਉਣਾ ਤੇ ਨਹੁੰ-ਮਾਸ ਦਾ ਦਾਅਵਾ ਕਰਨ ਵਾਲੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੀ ਗ਼ੈਰ ਹਾਜ਼ਰੀ ਸ਼ਾਮਲ ਹੈ। ਦਰਅਸਲ, ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਪੰਜਾਬ ਫੇਰੀ ਨੂੰ ਅੰਮ੍ਰਿਤਸਰ ਸੀਟ ਤੋਂ ਆਪਣਾ ਉਮੀਦਵਾਰ ਐਲਾਨਣ ਲਈ ਵਰਕਰਾਂ ਦੀ ਨਬਜ਼ ਟੋਹਣ ਲਈ ਰੱਖੀ ਗਈ ਸਮਝੀ ਜਾ ਰਹੀ ਸੀ, ਪਰ ਸ਼ਾਹ ਦੇ ਮੰਚ ਤੋਂ ਲੋਕ ਸਭਾ ਉਮੀਦਵਾਰ ਬਾਬਤ ਕੋਈ ਐਲਾਨ ਨਾ ਹੋਇਆ। ਇੰਨਾ ਜ਼ਰੂਰ ਹੋਇਆ ਕਿ ਬੀਜੇਪੀ ਤੋਂ ਟਿਕਟ ਦੀ ਆਸ ਲਾਈ ਬੈਠੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀ ਫੱਟੀ ਪੋਚੀ ਗਈ। ਸ਼ਾਹ ਦੇ ਪਹੁੰਚਣ ਤੋਂ ਪਹਿਲਾਂ ਹੀ ਜੋਸ਼ੀ ਦੇ ਪੋਸਟਰਾਂ ਨੂੰ ਹਟਾ ਦਿੱਤਾ ਗਿਆ। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਹੁਰਾਂ ਨੂੰ ਵੀ ਸਟੇਜ ਨੇੜੇ ਨਹੀਂ ਲੱਗਣ ਦਿੱਤਾ ਗਿਆ। ਸਹਿਜੇ ਹੀ ਪਾਰਟੀ ਦੇ ਮੌਜੂਦਾ ਪ੍ਰਧਾਨ ਸ਼ਵੇਤ ਮਲਿਕ ਧੜੇ ਦੀ ਗੁਟਬੰਦੀ ਬਾਰੇ ਅੰਦਾਜ਼ਾ ਲਾਇਆ ਜਾ ਸਕਦਾ ਸੀ। ਜੰਮੂ ਵਿੱਚ ਰੈਲੀ ਉਪਰੰਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ 'ਚ ਹੋਈ ਦੇਰੀ ਕਾਰਨ ਕਈ ਵਰਕਰ ਰੈਲੀ 'ਚੋਂ ਚਲੇ ਗਏ ਸਨ। ਅਜਿਹੇ ਵਿੱਚ ਸ਼ਾਹ ਵੀ ਫਟਾਫਟ ਆਪਣਾ ਭਾਸ਼ਣ ਦੇ ਕੇ ਚੱਲਦੇ ਬਣੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਤਿੰਨ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਭਾਜਪਾ ਦੇ ਹਿੱਸੇ ਆਉਂਦੀਆਂ ਹਨ ਜਦਕਿ ਬਾਕੀ 10 ਤੋਂ ਅਕਾਲੀ ਦਲ ਆਪਣੇ ਉਮੀਦਵਾਰ ਉਤਾਰਦਾ ਹੈ। ਅਮਿਤ ਸ਼ਾਹ ਦੀ ਅੱਜ ਦੀ ਰੈਲੀ ਮਗਰੋਂ ਇਹੋ ਸਾਹਮਣੇ ਆਉਂਦਾ ਹੈ ਕਿ ਬੀਜੇਪੀ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਮੀਦਵਾਰ ਐਲਾਨਣ 'ਚ ਕੋਈ ਕਾਹਲੀ ਨਹੀਂ ਕਰਨਾ ਚਾਹੁੰਦੀ। ਚਰਚਾ ਹੈ ਕਿ ਕਾਂਗਰਸ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਤਾਰ ਸਕਦੀ ਹੈ, ਅਜਿਹੇ ਵਿੱਚ ਕੇਂਦਰੀ ਮੰਤਰੀ ਤੇ ਭਾਜਪਾ ਦੇ ਮੋਹਰੀ ਸਿੱਖ ਚਿਹਰੇ ਹਰਦੀਪ ਪੁਰੀ ਪਾਰਟੀ ਲਈ ਯੋਗ ਉਮੀਦਵਾਰ ਹੋ ਸਕਦੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget