ਚੰਡੀਗੜ੍ਹ ਵਿੱਚ ਭਾਜਪਾ ਦੇ ਕਾਫਲੇ ‘ਤੇ ਹਮਲਾ, ਵਿਰੋਧ ਕਰ ਰਹੇ ਕਿਸਾਨਾਂ ਨੇ ਗੱਡੀਆਂ 'ਤੇ ਬਰਸਾਏ ਡੰਡੇ, ਇੱਟਾਂ, ਪੱਥਰ
ਚੰਡੀਗੜ੍ਹ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਭਾਜਪਾ ਨੇਤਾਵਾਂ ਦੇ ਕਾਫਲੇ ‘ਤੇ ਹਮਲਾ ਕੀਤਾ। ਕਿਸਾਨਾਂ ਨੇ ਮੇਅਰ ਰਵੀਕਾਂਤ ਸ਼ਰਮਾ ਅਤੇ ਭਾਜਪਾ ਦੇ ਸਾਬਕਾ ਚੰਡੀਗੜ੍ਹ ਮੁਖੀ ਸੰਜੇ ਟੰਡਨ ਅਤੇ ਹੋਰ ਨੇਤਾਵਾਂ ਦੀਆਂ ਗੱਡੀਆਂ ਦੀ ਖਿੜਕੀਆਂ ਤੋੜਿਆਂ।
ਚੰਡੀਗੜ੍ਹ: ਕਿਸਾਨਾਂ ਨੇ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਕਾਫਲੇ 'ਤੇ ਹਮਲਾ ਕੀਤਾ। ਸ਼ਨੀਵਾਰ ਦੁਪਹਿਰ ਵਾਪਰੀ ਇਸ ਘਟਨਾ ਦੌਰਾਨ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਟਾਂ, ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਭਾਜਪਾ ਨੇਤਾਵਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ।
ਖੇਤੀਬਾੜੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰਦਿਆਂ ਲੋਕਾਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ -48 ਸਥਿਤ ਮੋਟਰ ਮਾਰਕੀਟ ਵਿਖੇ ਹੰਗਾਮਾ ਕੀਤਾ। ਚੰਡੀਗੜ੍ਹ ਦੇ ਮੇਅਰ ਰਵੀਕਾਂਤ ਸ਼ਰਮਾ, ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਹਿਮਾਚਲ ਦੇ ਸਹਿ ਇੰਚਾਰਜ ਸੰਜੇ ਟੰਡਨ ਸਮੇਤ ਮੰਡਲ ਪ੍ਰਧਾਨ ਅਭੀ ਭਸੀਨ ਦੇ ਵਾਹਨ ‘ਤੇ ਡੰਡੇ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ।
ਇਸ ਦੌਰਾਨ ਅਖੌਤੀ ਕਿਸਾਨਾਂ ਨੇ ਲੰਬੇ ਸਮੇਂ ਤੋਂ ਮੇਅਰ ਸਣੇ ਭਾਜਪਾ ਦੇ ਹੋਰ ਨੇਤਾਵਾਂ ਦੇ ਕਾਫਲੇ ਦਾ ਘਿਰਾਓ ਕੀਤਾ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਮੇਅਰ ਅਤੇ ਹੋਰ ਨੇਤਾਵਾਂ ਨੂੰ ਸਖਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ। ਇਸ ਦੌਰਾਨ ਐਸਪੀ ਸਾਊਥ ਸ਼ਰੂਤੀ ਅਰੋੜਾ, ਸੈਕਟਰ 49 ਥਾਣਾ ਇੰਚਾਰਜ ਸਮੇਤ ਭਾਰੀ ਪੁਲਿਸ ਫੋਰਸ ਮੌਜੂਦ ਸੀ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਭਾਜਪਾ ਆਗੂ ਸੈਕਟਰ 48 ਮੋਟਰ ਮਾਰਕੀਟ ਵਿਖੇ ਅਭਿਵਾਦਨ ਸਮਾਗਮ ਤੋਂ ਬਾਅਦ ਪਰਤ ਰਹੇ ਸੀ। ਇਹ ਕਿਹਾ ਜਾ ਰਿਹਾ ਹੈ ਕਿ ਮੇਅਰ ਦੀ ਕਾਰ ਕਿਸੇ ਤਰ੍ਹਾਂ ਬਚ ਨਿਕਲੀ। ਸ਼ੁੱਕਰਵਾਰ ਨੂੰ ਕਿਸਾਨ ਮੋਰਚਾ ਵੱਲੋਂ ਭਾਜਪਾ ਦੇ ਪ੍ਰੋਗਰਾਮ ਦੇ ਵਿਰੋਧ ਵਿੱਚ ਵੀਡੀਓ ਅਤੇ ਆਡੀਓ ਜਾਰੀ ਕੀਤੀ ਗਈ ਸੀ। ਸਾਵਧਾਨੀ ਦੇ ਉਪਾਅ ਵਜੋਂ ਸ਼ਨੀਵਾਰ ਨੂੰ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਇਸ ਦੇ ਬਾਵਜੂਦ ਕਿਸਾਨਾਂ ਨੇ ਹਮਲਾ ਕੀਤਾ।
ਵਿਵਾਦ ਤੋਂ ਬਾਅਦ ਭਾਜਪਾ ਆਗੂ ਸੈਕਟਰ 31 ਥਾਣੇ ਪਹੁੰਚੇ
ਘਟਨਾ ਤੋਂ ਬਾਅਦ ਭਾਜਪਾ ਆਗੂ ਅਤੇ ਸਮਰਥਕ ਸੈਕਟਰ 31 ਥਾਣੇ ਪਹੁੰਚੇ ਅਤੇ ਘੇਰਾਬੰਦੀ ਕੀਤੀ। ਸੂਚਨਾ ਮਿਲਦਿਆਂ ਹੀ ਐਸਐਸਪੀ ਕੁਲਦੀਪ ਚਾਹਲ ਅਤੇ ਐਸਪੀ ਸਿਟੀ ਕੇਤਨ ਕੁਮਾਰ ਪਹੁੰਚ ਗਏ ਅਤੇ ਦੋਵਾਂ ਧਿਰਾਂ ਨੂੰ ਸਮਝਾਉਂਦੇ ਹੋਏ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਅਨਿਲ ਜੋਸ਼ੀ ਤੋਂ ਬਾਅਦ ਇੱਕ ਹੋਰ ਭਾਜਪਾ ਆਗੂ ਦੇ ‘ਬਾਗੀ’ ਸੁਰ, ਪਾਰਟੀ ਨੇ ਭੇਜਿਆ ਨੋਟਿਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904