ਪੜਚੋਲ ਕਰੋ

'ਕੈਪਟਨ ਸਰਕਾਰ ਫੇਲ੍ਹ', ਬੀਜੇਪੀ ਨੇ ਮੰਗਿਆ ਅਸਤੀਫ਼ਾ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੀ ਸਰਕਾਰ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ। ਬੀਜੇਪੀ ਪ੍ਰਧਾਨ ਨੇ ਲੁਧਿਆਣਾ ਬਲਾਤਕਾਰ ਕਾਂਡ 'ਤੇ ਵੀ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਮੋਦੀ ਸਰਕਾਰ ਵੱਲੋਂ ਬਣਾਏ ਸਖ਼ਤ ਕਾਨੂੰਨ ਦਾ ਹਵਾਲਾ ਦਿੰਦਿਆਂ ਦੋਸ਼ੀਆਂ ਲਈ ਫਾਂਸੀ ਦੀ ਮੰਗ ਕੀਤੀ। ਇਹ ਵੀ ਪੜ੍ਹੋ- ਸੂਬੇ 'ਚ ਸੁਰੱਖਿਅਤ ਨਹੀਂ ਔਰਤਾਂ, ਲੁਧਿਆਣਾ 'ਚ 12 ਲੋਕਾਂ ਨੇ ਕੀਤਾ ਗੈਂਗਰੇਪ ਮਲਿਕ ਨੇ ਕੈਪਟਨ ਸਰਕਾਰ ਦੇ ਦੋ ਸਾਲਾ ਕਾਰਜਕਾਲ ਨੂੰ ਨਾਕਾਮ ਦੱਸਿਆ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉੱਪਰ ਵੀ ਨਿਸ਼ਾਨੇ ਲਾਏ। ਨਵਜੋਤ ਕੌਰ ਸਿੱਧੂ ਵੱਲੋਂ 'ਏਬੀਪੀ ਸਾਂਝਾ' ਨੂੰ 'ਮੁੱਕਦੀ ਗੱਲ' ਵਿੱਚ ਦਿੱਤੇ ਇੰਟਰਵਿਊ ਦੀਆਂ ਗੱਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਸਿੱਧੂ ਜੋੜਾ ਚੁੱਪ ਕਿਉਂ ਹੈ ਕਿਉਂਕਿ ਹੁਣ ਸਿੱਧੂ ਨੂੰ ਰਾਸ਼ਨ ਮਿਲ ਗਿਆ ਇਸ ਕਰਕੇ ਭਾਸ਼ਣ ਨਹੀਂ ਦੇ ਰਹੇ। ਉਨ੍ਹਾਂ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲਾਂ ਵਿੱਤ ਮੰਤਰੀ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸੀ ਤੇ ਹੁਣ ਉਨ੍ਹਾਂ ਤੋਂ ਰੈਵੇਨਿਊ ਕਿਉਂ ਨਹੀਂ ਇਕੱਠਾ ਹੋ ਰਿਹਾ। ਮਲਿਕ ਨੇ ਨਸ਼ੇ ਦੇ ਮਾਮਲੇ 'ਤੇ ਵੀ ਕੈਪਟਨ ਸਰਕਾਰ 'ਤੇ ਸਵਾਲ ਚੁੱਕੇ। ਮਲਿਕ ਨੇ ਅਰੂਸਾ ਆਲਮ ਨਾਲ ਡੀਜੀਪੀ ਦਿਨਕਰ ਗੁਪਤਾ ਦੀ ਤਸਵੀਰ ਵਾਇਰਲ ਹੋਣ ਤੇ ਪੁੱਛੇ ਸਵਾਲ 'ਤੇ ਕੁਝ ਖ਼ਾਸ ਜਵਾਬ ਨਹੀਂ ਦਿੱਤਾ, ਸਗੋਂ ਦਿਨਕਰ ਗੁਪਤਾ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਬਹੁਤ ਵਧੀਆ ਤੇ ਕਾਬਲ ਅਫ਼ਸਰ ਹਨ ਤੇ ਉਨ੍ਹਾਂ ਨੇ ਅੱਤਵਾਦ ਦੇ ਕਾਲੇ ਦੌਰ ਵਿੱਚ ਵਧੀਆ ਭੂਮਿਕਾ ਅਦਾ ਕੀਤੀ ਹੈ। ਸਬੰਧਤ ਖ਼ਬਰ- ਪੰਜਾਬ ਦੇ ਨਵੇਂ DGP ਨੂੰ ਅਰੂਸਾ ਦਾ ਥਾਪੜਾ..?
ਮਲਿਕ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਹੀ ਨਸ਼ਾ ਵਿਕਣ ਤੋਂ ਦੁਖੀ ਹਨ। ਮਲਿਕ ਮੁਤਾਬਕ ਅਜਿਹੀ ਸਰਕਾਰ ਪੰਜਾਬ ਨੂੰ ਚਲਾਉਣ ਤੋਂ ਅਸਮਰੱਥ ਹੈ ਇਸ ਲਈ ਮੁੱਖ ਮੰਤਰੀ ਸਮੇਤ ਸਭਨਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget