BJP eyes on 2024 Lok Sabha Election, hold meeting with Punjab leaders


Punjab Election: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਨਤੀਜਿਆਂ ਤੋਂ ਕੁਝ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਭਾਜਪਾ ਦੇ ਸਾਰੇ 73 ਉਮੀਦਵਾਰ ਸ਼ਾਮਲ ਹੋਏ। ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।


ਭਾਜਪਾ ਦੀ ਇਸ ਮੀਟਿੰਗ ਵਿੱਚ ਸਾਰੇ 73 ਉਮੀਦਵਾਰਾਂ ਤੋਂ ਇਲਾਵਾ ਸੂਬਾ ਇਕਾਈ ਦੇ ਆਗੂਆਂ ਨੇ ਸ਼ਿਰਕਤ ਕੀਤੀ। ਭਾਜਪਾ ਵੱਲੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਸਬੰਧੀ ਇਹ ਸਮੀਖਿਆ ਮੀਟਿੰਗ ਬੁਲਾਈ ਗਈ। ਰਿਪੋਰਟ ਮੁਤਾਬਕ ਭਾਜਪਾ ਆਗੂਆਂ ਨੇ ਇਸ ਮੀਟਿੰਗ ਵਿੱਚ ਚੋਣਾਂ ਦੇ ਤਜ਼ਰਬਿਆਂ ਬਾਰੇ ਚਰਚਾ ਕੀਤੀ।


ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਹੁਣ ਸੂਬੇ ਵਿੱਚ ਵੱਡੀ ਪਾਰਟੀ ਬਣ ਕੇ ਉਭਰੀ ਹੈ। ਉਨ੍ਹਾਂ ਕਿਹਾ, ‘‘ਹੁਣ ਸਾਡੀ ਪਾਰਟੀ ਪੰਜਾਬ ਵਿੱਚ ਵੱਡੀ ਪਾਰਟੀ ਬਣ ਚੁੱਕੀ ਹੈ। ਸਾਡੀਆਂ ਨਜ਼ਰਾਂ 2024 ਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਤੋਂ 10 ਲੋਕ ਸਭਾ ਸੀਟਾਂ ਜਿੱਤਣ 'ਤੇ ਹਨ। ਇਸ ਦੇ ਲਈ ਸਾਡੀ ਪਾਰਟੀ ਨੇ ਕੰਮ ਸ਼ੁਰੂ ਕਰ ਦਿੱਤਾ ਹੈ।


ਭਾਜਪਾ ਦੀ ਨਜ਼ਰ 2024 'ਤੇ


ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਡੀਆਂ ਨਜ਼ਰਾਂ 2024 ਦੀਆਂ ਲੋਕ ਸਭਾ ਚੋਣਾਂ 'ਤੇ ਹਨ ਅਤੇ ਅਸੀਂ ਸੂਬੇ ਤੋਂ ਵੱਧ ਤੋਂ ਵੱਧ ਸੀਟਾਂ ਜਿੱਤਣਾ ਚਾਹੁੰਦੇ ਹਾਂ।


ਦੱਸ ਦੇਈਏ ਕਿ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨਵੇਂ ਸਹਿਯੋਗੀਆਂ ਨਾਲ ਲੜੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਭਾਜਪਾ ਦੇ ਨਵੇਂ ਸਹਿਯੋਗੀ ਬਣ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ 'ਚ ਪਹਿਲੀ ਵਾਰ ਭਾਜਪਾ ਨੇ 73 ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾਈ ਹੈ।


ਇਹ ਵੀ ਪੜ੍ਹੋ: ਸਾਬਕਾ ਡੀਜੀਪੀ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ 'ਤੇ SC ਨੇ ਪ੍ਰਗਟਾਈ ਹੈਰਾਨੀ, ਕਿਹਾ ਦਰਜ ਕੇਸਾਂ 'ਚ ਕਿਵੇਂ ਦਿੱਤੀ ਜਾ ਸਕਦੀ ਹੈ ਸੁਰੱਖਿਆ