Lok Sabha Election 2024: ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਹੁਣ ਭਾਜਪਾ ਨੇ ਕਿਸਾਨਾਂ ਵਿੱਚ ਜਾਣ ਲਈ ਇੱਕ ਚੋਣ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ 13 ਲੋਕ ਸਭਾ ਹਲਕਿਆਂ ਵਿੱਚ ਆਪਣੇ ਮੈਂਬਰ ਭੇਜੇਗੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰੇਗੀ।

 

ਦੇਖਿਆ ਜਾਵੇ ਤਾਂ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੋ ਵਾਰ ਇਸ ਹਲਕੇ ਵਿੱਚ ਗਏ ਅਤੇ ਦੋਵੇਂ ਵਾਰ ਕਿਸਾਨਾਂ ਵੱਲੋਂ ਉਹਨਾਂ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਵੀ ਕਿਸਾਨਾਂ ਨੇ ਜ਼ਬਰਦਸਤ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਸੰਧੂ ਨੂੰ Y+ ਸੁਰੱਖਿਆ ਦੇਣੀ ਪਈ ਸੀ। 

 

ਭਾਜਪਾ ਕਿਸਾਨ ਮੋਰਚਾ ਨੇ 13 ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਮੇਟੀਆਂ ਦਾ ਗਠਨ ਕੀਤਾ ਹੈ। ਹਰੇਕ ਲੋਕ ਸਭਾ ਹਲਕੇ ਵਿੱਚ 5 ਵਿਅਕਤੀਆਂ ਨੂੰ ਕਮੇਟੀ ਵਿੱਚ ਥਾਂ ਦਿੱਤੀ ਗਈ ਹੈ। 13 ਆਗੂਆਂ ਨੂੰ ਵੱਖ-ਵੱਖ ਲੋਕ ਸਭਾ ਹਲਕਿਆਂ ਦਾ ਇੰਚਾਰਜ ਲਾਇਆ ਗਿਆ ਹੈ। ਉਸ ਦੇ ਨਾਲ ਚਾਰ ਆਗੂਆਂ ਨੂੰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਨਿਯੁਕਤੀ ਪਾਰਟੀ ਦੇ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੀਤੀ ਗਈ ਹੈ। 

 

ਗੁਰਦਾਸਪੁਰ 'ਚ ਬਿਕਰਮਜੀਤ ਰੰਧਾਵਾ, ਅੰਮ੍ਰਿਤਸਰ 'ਚ ਗੁਰਮੁਖ ਸਿੰਘ, ਖਡੂਰ ਸਾਹਿਬ 'ਚ ਸੀਤਾਰਾ ਸਿੰਘ, ਜਲੰਧਰ 'ਚ ਸਤਨਾਮ ਬਿੱਟਾ, ਹੁਸ਼ਿਆਰਪੁਰ 'ਚ ਕਰਨਪਾਲ ਸਿੰਘ ਗੋਲਡੀ, ਆਨੰਦਪੁਰ ਸਾਹਿਬ 'ਚ ਜਤਿੰਦਰ ਸਿੰਘ ਅਟਵਾਲ, ਲੁਧਿਆਣਾ 'ਚ ਤੇਜਿੰਦਰ ਸਿੰਘ ਤੇਜੀ, ਫਤਿਹਗੜ੍ਹ ਸਾਹਿਬ 'ਚ ਰਣਜੀਤ ਸਿੰਘ ਸਰਾਂ, ਫਰੀਦਕੋਟ 'ਚ ਲਖਵਿੰਦਰ ਦਵਿੰਦਰਪਾਲ ਸਿੰਘ ਨੂੰ ਮੋਮੀ, ਫ਼ਿਰੋਜ਼ਪੁਰ, ਗੁਰਚਰਨ ਸਿੰਘ ਸੰਧੂ ਨੂੰ ਬਠਿੰਡਾ, ਪਲਵਿੰਦਰ ਸਿੰਘ ਨੂੰ ਸੰਗਰੂਰ, ਅਮਰਿੰਦਰ ਸਿੰਘ ਨੂੰ ਪਟਿਆਲਾ ਦਾ ਇੰਚਾਰਜ ਬਣਾਇਆ ਗਿਆ ਹੈ।

 


 

 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial