Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਪਾਰਟੀਆਂ ਵਿੱਚ ਆਗੂਆਂ ਦੇ ਆਉਣ-ਜਾਣ ਦੀਆਂ ਚਰਚਾਵਾਂ ਵਿਚਾਲੇ ਭਾਰਤੀ ਜਨਤਾ ਪਾਰਟੀ (BJP) ਨੇ ਇੱਕ ਅਹਿਮ ਕਦਮ
Punjab BJP : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਪਾਰਟੀਆਂ ਵਿੱਚ ਆਗੂਆਂ ਦੇ ਆਉਣ-ਜਾਣ ਦੀਆਂ ਚਰਚਾਵਾਂ ਵਿਚਾਲੇ ਭਾਰਤੀ ਜਨਤਾ ਪਾਰਟੀ (BJP) ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਪੰਜਾਬ ਵਿੱਚ ਨਵੀਂ 6 ਮੈਂਬਰੀ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਪ੍ਰਕਿਰਿਆ ਦੇਖੇਗੀ।
ਇਸ ਕਮੇਟੀ ਦੀ ਕਮਾਨ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਆਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਵੀ ਕਮੇਟੀ ਵਿੱਚ ਜਗ੍ਹਾ ਦਿੱਤੀ ਗਈ ਹੈ। ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਰਾਕੇਸ਼ ਰਾਠੌਰ, ਗੇਜਾ ਰਾਮ ਵਾਲਮੀਕਿ, ਦਿਆਲ ਸੋਢੀ ਅਤੇ ਰੀਨਾ ਜੇਤਲੀ ਦੇ ਨਾਮ ਸ਼ਾਮਲ ਹਨ।
ਭਾਜਪਾ ਪਰਿਵਾਰ ਵਿੱਚ ਦਿਨੋ-ਦਿਨ ਹੋ ਰਹੇ ਵਾਧੇ ਨੂੰ ਵੇਖਦਿਆਂ, ਇਸ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਅੱਜ ਪੰਜਾਬ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਰਾਹੀਂ ਪਾਰਟੀ ਨਾਲ ਜੁੜਨ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਹੋਵੇਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਂ ਦਿਸ਼ਾ ਮਿਲੇਗੀ। ਮਜ਼ਬੂਤ ਭਾਜਪਾ = ਖ਼ੁਸ਼ਹਾਲ ਤੇ ਸੁਰੱਖਿਅਤ ਪੰਜਾਬ। @narendramodi @AmitShah @NitinNabin @BJP4India
— Kewal Singh Dhillon (@KewalDhillonPB) November 22, 2026
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਖ਼ੁਦ ਇਸ ਨਵੀਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਲਗਾਤਾਰ ਨਵੇਂ ਲੋਕ ਜੁੜ ਰਹੇ ਹਨ। ਇਸ ਪ੍ਰਕਿਰਿਆ ਨੂੰ ਹੋਰ ਵਧੀਆ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਕਮੇਟੀ ਬਣਾਈ ਗਈ ਹੈ।
ਉਨ੍ਹਾਂ ਮੁਤਾਬਕ ਕਮੇਟੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















