Punjab Politics: ਭਾਜਪਾ ਨੇ ਫ਼ਤਿਹਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਾਣੋ ਕਿਸ ਲੀਡਰ ਤੇ ਖੇਡਿਆ ਦਾਅ ?
ਵਾਲਮੀਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਹਨ ਤੇ ਉਹ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਰਾਸ਼ਟਰੀ ਪ੍ਰਧਾਨ ਵੀ ਹਨ। ਇਸ ਦੇ ਨਾਲ ਹੀ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Punjab Politics: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚੋਂ ਰਹਿੰਦੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਸੀਟ ਤੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਹੈ। ਪਾਰਟੀ ਨੇ ਗੇਜਾ ਰਾਮ ਵਾਲਮੀਕੀ ਨੂੰ ਉਮੀਦਵਾਰ ਬਣਾਇਆ ਹੈ। ਵਾਲਮੀਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਹਨ ਤੇ ਉਹ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਰਾਸ਼ਟਰੀ ਪ੍ਰਧਾਨ ਵੀ ਹਨ। ਇਸ ਦੇ ਨਾਲ ਹੀ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਆਗਾਮੀ ਲੋਕ ਸਭਾ ਚੋਣਾਂ 2024 ਲਈ ਉਪਰੋਕਤ ਨਾਮ 'ਤੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ pic.twitter.com/kfTSjuE5UF
— BJP PUNJAB (@BJP4Punjab) May 10, 2024
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਭਾਜਪਾ ਨੇ ਪੰਜਾਬ ਵਿੱਚ ਤਿੰਨ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਭਾਜਪਾ ਨੇ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ਅਤੇ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ ਸੀ।
ਭਾਜਪਾ ਦੇ ਉਮੀਦਵਾਰਾਂ ਦੀ ਪੂਰੀ ਸੂਚੀ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚੋਂ 13 ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਉਮੀਦਵਾਰਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਭਾਸ਼ ਸ਼ਰਮਾ, ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਸੰਗਰੂਰ ਤੋਂ ਅਰਵਿੰਦ ਖੰਨਾ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ,ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਪਟਿਆਲਾ ਤੋਂ ਪ੍ਰਨੀਤ ਕੌਰ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫ਼ਰੀਦਕੋਟ ਤੋਂ ਹੰਸਰਾਜ ਹੰਸ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਤੇ ਸ੍ਰੀ ਫਤਿਗਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਸ਼ਾਮਲ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।