Punjab Election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਭਾਜਪਾ ਨੇ ਅਜੇ ਤਕ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਦਾ ਰਸਮੀ ਐਲਾਨ ਨਹੀਂ ਕੀਤਾ। ਇਸ ਕਰਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ।


ਹੁਣ ਭਾਜਪਾ ਵੱਲੋਂ ਸਾਹਮਣੇ ਆਏ ਬਿਆਨ ਮੁਤਾਬਕ ਜਲਦੀ ਹੀ ਵਿਧਾਨ ਸਭਾ ਚੋਣਾਂ ਲੜਨ ਦੇ ਮੱਦੇਨਜ਼ਰ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਸਕਦਾ ਹੈ। ਕੇਂਦਰੀ ਮੰਤਰੀ ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਦੇ ਸੰਕੇਤ ਦਿੱਤੇ ਹਨ। ਗਜੇਂਦਰ ਸਿੰਘ ਨੇ ਕਿਹਾ, "ਸੂਬੇ 'ਚ ਆਉਣ ਵਾਲੀਆਂ ਚੋਣਾਂ ਲਈ ਭਾਜਪਾ ਤੇ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਹੱਥ ਮਿਲਾਉਣ ਦੀ ਸੰਭਾਵਨਾ ਹੈ।"


ਭਾਜਪਾ ਤੇ ਪੰਜਾਬ ਲੋਕ ਕਾਂਗਰਸ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਮਾਮਲੇ 'ਚ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਦੋਵਾਂ ਧਿਰਾਂ ਦੀ ਸੋਚ ਇੱਕੋ ਜਿਹੀ ਹੈ ਤੇ ਕਈ ਮੁੱਦਿਆਂ 'ਤੇ ਉਨ੍ਹਾਂ ਦੇ ਵਿਚਾਰ ਇੱਕੋ ਜਿਹੇ ਹਨ।


ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸ਼ੇਖਾਵਤ ਨੇ ਸੱਤਾਧਾਰੀ ਕਾਂਗਰਸ ਪਾਰਟੀ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ, "ਪੰਜਾਬ ਸਾਰੇ ਖੇਤਰਾਂ 'ਚ ਪਛੜ ਗਿਆ ਹੈ ਤੇ ਵਿਕਾਸ ਦੇ ਮਾਮਲੇ 'ਚ ਦੇਸ਼ ਵਿੱਚ ਪਹਿਲੇ ਸਥਾਨ ਤੋਂ ਖਿਸਕ ਕੇ 16ਵੇਂ ਸਥਾਨ 'ਤੇ ਆ ਗਿਆ ਹੈ।"


ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡਣ ਤੋਂ ਬਾਅਦ ਤੋਂ ਹੀ ਭਾਜਪਾ ਆਗੂਆਂ ਦੇ ਸੰਪਰਕ 'ਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ 'ਚ ਗਜੇਂਦਰ ਸ਼ੇਖਾਵਤ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਵੀ ਕੀਤੀ ਸੀ। ਹਾਲਾਂਕਿ ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜੇਕਰ ਗਠਜੋੜ ਹੁੰਦਾ ਹੈ ਤਾਂ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ।



ਇਹ ਵੀ ਪੜ੍ਹੋ: Numerology: ਇਹ ਜਨਮ ਤਾਰੀਕ ਵਾਲੀਆਂ ਕੁੜੀਆਂ ਪਤੀ ਦੇ ਦਿਲ 'ਤੇ ਕਰਦੀਆਂ ਰਾਜ, ਬਦਲ ਦਿੰਦੀਆਂ ਆਪਣੇ ਸਾਥੀ ਦੀ ਕਿਸਮਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904