ਚੰਡੀਗੜ੍ਹ : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਪਾਰਟੀ ਵੱਲੋਂ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਪ੍ਰੈਸ ਕਾਨਫਰੰਸ ਕਰਕੇ ਸਾਰੇ ਨਾਵਾਂ ਦਾ ਐਲਾਨ ਕਰ ਰਹੇ ਹਨ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਜਾਤੀ ਸਮੀਕਰਨ ਦਾ ਪੂਰਾ ਧਿਆਨ ਰੱਖਿਆ ਹੈ।
ਜਾਣਕਾਰੀ ਅਨੁਸਾਰ ਭਾਜਪਾ ਵੱਲੋਂ 12 ਟਿਕਟਾਂ ਉਨ੍ਹਾਂ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ, ਜੋ ਕਿਸਾਨੀ ਨਾਲ ਸਬੰਧਿਤ ਹਨ। 13 ਸਿੱਖ ਚਿਹਰਿਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਗਿਆ ਅਤੇ 8 SC ਭਾਈਚਾਰੇ ਦੇ ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ ਹਨ। ਇਸ ਦੇ ਇਲਾਵਾ ਔਰਤਾਂ ਅਤੇ ਡਾਕਟਰਾਂ ਦੀ ਮੌਜੂਦਗੀ ਵੀ ਦੇਖਣ ਨੂੰ ਮਿਲੀ ਹੈ।
ਭਾਜਪਾ ਨੇ ਪੰਜਾਬ ਦੀ ਚੰਨੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਇੱਕ ਵੱਡੀ ਲਾਪਰਵਾਹੀ ਸੀ। ਦਾਅਵਾ ਕੀਤਾ ਗਿਆ ਸੀ ਕਿ ਇਸ ਵਾਰ ਪੰਜਾਬ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਆਉਣ ਵਾਲੇ ਹਨ। ਮੋਦੀ ਸਰਕਾਰ ਦੇ ਕੰਮਾਂ ਦੇ ਆਧਾਰ 'ਤੇ ਕਿਹਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਨ।
ਜੇਕਰ ਸੀਟਾਂ ਦੀ ਗੱਲ ਕਰੀਏ ਤਾਂ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਪੱਛਮੀ ਤੋਂ ਮਹਿੰਦਰ ਪਾਲ ਭਗਤ ,ਜਲੰਧਰ ਉੱਤਰੀ ਤੋਂ ਕੇ,ਡੀ.ਭੰਡਾਰੀ ,ਦਸੂਹਾ ਤੋਂ ਰਘੂਨਾਥ ਰਾਣਾ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ, ਮੁਕੇਰੀਆ ਤੋਂ ਜੰਗੀਲਾਲ ਮਹਾਜਨ, ਕਪੂਰਥਲਾ- ਰਣਜੀਤ ਸਿੰਘ ਖੋਜੇਵਾਲਾ (ਕਬੱਡੀ ਖਿਡਾਰੀ) , ਦੀਨਾਨਗਰ ਤੋਂ ਰੇਣੂ ਕਸ਼ਯਪ , ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ , ਬੰਗਾ ਤੋਂ ਮੋਹਨ ਲਾਲ ਬੰਗਾ , ਬਲਾਚੌਰ ਤੋਂ ਅਸ਼ੋਕਾ ਬਾਠ , ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ , ਲੁਧਿਆਣਾ ਪੱਛਮੀ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ,ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਜਗਰਾਉਂ ਤੋ ਕੰਵਰ ਨਰਿੰਦਰ ਸਿੰਘ , ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ ,ਜਲਾਲਾਬਾਦ ਤੋਂ ਪੂਰਨ ਚੰਦ , ਫਾਜ਼ਿਲਕਾ ਤੋਂ ਸੁਰਜੀਤ ਜਿਆਣੀ , ਅਬੋਹਰ ਤੋਂ ਅਰੁਣ ਨਾਰੰਗ , ਮੁਕਤਸਰ ਤੋਂ ਰਾਜੇਸ਼ ਬਘੇਲ , ਫਰੀਦਕੋਟ ਤੋਂ ਗੌਰਵ ਕੱਕੜ ,
ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ , ਤਲਵੰਡੀ ਰੋਬੋ ਤੋਂ ਰਵਪ੍ਰੀਤ ਸਿੰਘ ਸਿੰਧੂ , ਸਰਦੂਲਗੜ੍ਹ ਤੋਂ ਜਗਜੀਤ ਮਿਲਖਾ , ਸੰਗਰੂਰ ਤੋਂ ਅਰਵਿੰਦ ਖੰਨਾ , ਡੇਰਾਬਸੀ ਤੋਂ ਸੰਜੀਵ ਖੰਨਾ ,
ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ , ਅੰਮ੍ਰਿਤਸਰ ਉੱਤਰੀ ਤੋਂ ਸੁਖਮਿੰਦਰ ਸਿੰਘ ਪਿੰਟੂ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ , ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਚੱਬੇਵਾਲ ਤੋਂ ਡਾ: ਦਿਲਭਾਗ ਰਾਏ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ |