ਪੜਚੋਲ ਕਰੋ

Punjab Politics: ਦੱਸੋ ਕਿੱਥੇ ਹੈ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ? ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਪੰਜਾਬ ਦੇ ਸ਼ਹੀਦਾਂ ਦਾ ਕਰ ਰਹੀ ਅਪਮਾਨ

Punjab News: ਕੰਗ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਝਾਂਕੀ ਦੇ ਕਾਨਸੈਪਟ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਜਪਾ ਸਰਕਾਰ ਹੈ ਅਤੇ ਦੋਵਾਂ ਰਾਜਾਂ ਦੇ ਕਾਨਸੈਪਟ ਵਿੱਚ ਸੱਭਿਆਚਾਰ ਦਿਖਾਈ ਦਿੰਦਾ ਹੈ। 

Aam Aadmi Party: ਗਣਤੰਤਰ ਦਿਵਸ ਝਾਂਕੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੂਜੇ ਸਾਲ ਪੰਜਾਬ ਦੀ ਝਾਂਕੀ ਨੂੰ ਜਗ੍ਹਾ ਨਾ ਦੇਣ ਤੋਂ ਬਾਅਦ ਅਸੀਂ ਉਮੀਦ ਕਰ ਰਹੇ ਸੀ ਕਿ ਪੰਜਾਬ ਭਾਜਪਾ ਆਗੂ ਇਸ ਮਾਮਲੇ' ਤੇ ਪੰਜਾਬ ਦੇ ਨਾਲ ਖੜ੍ਹੇ ਹੋਣਗੇ ਪਰ ਰਾਜ ਦੇ ਨਾਲ ਖੜ੍ਹੇ ਹੋਣ ਦੀ ਬਜਾਏ ਪੰਜਾਬ ਭਾਜਪਾ ਮੁਖੀ ਸੁਨੀਲ ਜਾਖੜ ਨੇ ਇਸ ਮਾਮਲੇ 'ਤੇ ਝੂਠ ਬੋਲਿਆ। 

ਕੰਗ ਨੇ ਮੀਡੀਆ ਨੂੰ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਦਿਖਾਇਆ ਅਤੇ ਕਿਹਾ ਕਿ ਇਸ ਵਿੱਚ ਕਿਤੇ ਵੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਤਸਵੀਰ ਨਹੀਂ ਹੈ। ਇਹ ਸਾਬਤ ਕਰਦਾ ਹੈ ਕਿ ਸੁਨੀਲ ਜਾਖੜ ਨੇ ਬਿਲਕੁਲ ਝੂਠ ਬੋਲਿਆ। ਕੰਗ ਨੇ ਕਿਹਾ ਕਿ ਜਦੋਂ ਤੋਂ ਨਰਿੰਦਰ ਮੋਦੀ ਕੇਂਦਰ ਵਿੱਚ ਆਏ ਹਨ, ਭਾਜਪਾ ਨੇ ਝੂਠ ਦੀ ਦੁਕਾਨ ਖੋਲ ਲਈ ਹੈ। ਭਾਜਪਾ ਆਗੂ ਹਰ ਮਾਮਲੇ 'ਤੇ ਲਗਾਤਾਰ ਝੂਠ ਬੋਲਦੇ ਹਨ। 

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਆਪਣੀ ਝਾਂਕੀ ਦੇ ਕਾਨਸੈਪਟ ਵਿੱਚ ਪਹਿਲੀ ਮਹਿਲਾ ਤਾਕਤ ਦੇ ਰੂਪ ਵਿੱਚ ਮਾਈ ਭਗੋ ਦੀ ਸੀ। ਪੰਜਾਬ ਦੇ ਸ਼ਹੀਦਾਂ ਦੀ ਦੂਜੀ ਝਾਂਕੀ ਅਤੇ ਤੀਜੀ ਝਾਂਕੀ ਪੰਜਾਬ ਦੀ ਵਿਰਾਸਤ ਬਾਰੇ ਸੀ। ਇਹ ਝਾਂਕੀ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਦੇਖੀ ਜਾ ਸਕਦੀ ਹੈ। ਪਰ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਦਾ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ। ਸਾਨੂੰ ਉਮੀਦ ਨਹੀਂ ਸੀ ਕਿ ਉਹ ਅਜਿਹਾ  ਝੂਠ ਬੋਲਣਗੇ। 

ਕੰਗ ਨੇ ਕਿਹਾ ਕਿ ਭਾਜਪਾ ਦਾ ਇਹ ਰਵੱਈਆ ਦਰਸਾਉਂਦਾ ਹੈ ਕਿ ਉਹ ਭਗਤ ਸਿੰਘ, ਸੁਖਦੇਵ, ਰਾਜਗੁਰੂ ਅਤੇ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਨਹੀਂ ਮੰਨਦੀ। ਭਾਜਪਾ ਪੰਜਾਬ ਦੇ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦਾ ਕਾਰਨ ਇਹ ਹੈ ਕਿ ਭਾਜਪਾ ਦੀ ਮਾਂ ਸੰਸਥਾ ਆਰਐਸਐਸ ਨੇ ਆਜ਼ਾਦੀ ਦੇ ਸਮੇਂ ਅੰਗਰੇਜ਼ਾਂ ਦਾ ਸਮਰਥਨ ਕੀਤਾ ਅਤੇ ਆਜ਼ਾਦੀ ਤੋਂ ਕਈ ਸਾਲਾਂ ਬਾਅਦ ਉਸ ਨੇ ਤਿਰੰਗੇ ਝੰਡੇ ਦਾ ਸਨਮਾਨ ਨਹੀਂ ਕੀਤਾ। ਇਹ ਘਟਨਾ ਵੀ ਉਸ ਦੀ ਮਾੜੀ ਸੋਚ ਦਾ ਨਤੀਜਾ ਹੈ।

ਮਹਾਰਾਸ਼ਟਰ ਦੀ ਝਾਂਕੀ ਵਿੱਚ ਉੱਥੋਂ ਦੇ ਸੱਭਿਆਚਾਰ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਸ਼ਿਵਾਜੀ ਮਹਾਰਾਜ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਨ।  ਗੁਜਰਾਤ ਦੀ ਝਾਂਕੀ ਵਿੱਚ ਉੱਥੋਂ ਦੀ ਨਾਰੀ ਸ਼ਕਤੀ ਅਤੇ ਸੱਭਿਆਚਾਰ ਨੂੰ ਦਰਸਾਇਆ ਗਿਆ ਹੈ।  ਪੰਜਾਬ ਦੀ ਝਾਂਕੀ ਵਿੱਚ ਵੀ ਇੱਕ ਸੀ ਮਾਈ ਭਾਗੋ (ਨਾਰੀ ਸ਼ਕਤੀ), ਦੂਜਾ ਇੱਥੋਂ ਦਾ ਸੱਭਿਆਚਾਰ ਅਤੇ ਤੀਜਾ ਇੱਥੋਂ ਦੇ ਸ਼ਹੀਦਾਂ ਦੀ ਕੁਰਬਾਨੀ। ਫਿਰ ਪੰਜਾਬ ਦੇ ਕਾਨਸੈਪਟ ਨੂੰ ਕਿਸ ਆਧਾਰ 'ਤੇ ਰੱਦ ਕੀਤਾ ਗਿਆ?

ਕੰਗ ਨੇ ਕਿਹਾ ਕਿ ਸਾਰੇ ਰਾਜ ਜਿੱਥੇ ਭਾਜਪਾ ਸਰਕਾਰ ਸੱਤਾ ਵਿੱਚ ਹੈ, ਉਨ੍ਹਾਂ ਰਾਜਾਂ ਨੂੰ ਪਿਛਲੇ ਲਗਾਤਾਰ ਪੰਜ ਸਾਲਾਂ ਤੋਂ 26 ਜਨਵਰੀ ਦੀ ਪਰੇਡ ਵਿੱਚ ਸਥਾਨ ਦਿੱਤਾ ਗਿਆ ਹੈ, ਪਰ ਉਨ੍ਹਾਂ ਨੇ ਲਗਾਤਾਰ ਦੂਜੀ ਵਾਰ ਪੰਜਾਬ ਨੂੰ ਪਰੇਡ ਤੋਂ ਬਾਹਰ ਕਰ ਦਿੱਤਾ ਹੈ। ਕੰਗ ਨੇ ਕਿਹਾ ਕਿ ਭਾਜਪਾ ਨੇਤਾਵਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜੇਕਰ ਮਹਾਰਾਸ਼ਟਰ ਦੇ ਮਹਿਲਾ ਸ਼ਕਤੀ, ਸੱਭਿਆਚਾਰ ਅਤੇ ਆਜ਼ਾਦੀ ਘੁਲਾਟੀਆਂ ਦੀ ਝਾਂਕੀ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ, ਤਾਂ ਪੰਜਾਬ ਦੀ ਮਹਿਲਾ ਸ਼ਕਤੀ ਅਤੇ ਸ਼ਹੀਦਾਂ ਦੀ ਝਾਂਕੀ ਨੂੰ ਕਿਉਂ ਰੱਦ ਕਰ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਪੰਜਾਬ, ਪੰਜਾਬੀਅਤ ਅਤੇ ਦੇਸ਼ ਦੇ ਸ਼ਹੀਦਾਂ ਨੂੰ ਨਫ਼ਰਤ ਕਰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Embed widget