Lok Sabha Election: 'ਬੱਸ ਦੋ ਕੁ ਦਿਨ ਹੋਰ ਕੇਜਰੀਵਾਲ ਦੀ ਹੋ ਜਾਵੇਗੀ ਗ੍ਰਿਫ਼ਤਾਰੀ ? ਭਾਜਪਾ ਲੀਡਰ ਫੋਨ ਕਰਕੇ ਦੇ ਰਹੇ ਨੇ ਧਮਕੀਆਂ'
ਚੀਮਾ ਨੇ ਅੱਗੇ ਕਿਹਾ ਕਿ 'ਆਪ' ਆਗੂਆਂ ਨੂੰ ਭਾਜਪਾ ਵੱਲੋਂ ਧਮਕੀ ਭਰੇ ਫ਼ੋਨ ਆ ਰਹੇ ਹਨ ਕਿ ਜੇਕਰ ਅਸੀਂ ਇੰਡੀਆ ਗਠਜੋੜ ਨਾ ਛੱਡਿਆ ਤਾਂ ਉਹ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲੈਣਗੇ। ਹੁਣ ਤੱਕ ਅਰਵਿੰਦ ਕੇਜਰੀਵਾਲ ਨੂੰ ਈਡੀ ਤੋਂ 7 ਸੰਮਨ ਮਿਲ ਚੁੱਕੇ ਹਨ।
Chandigarh News: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਉਨ੍ਹਾਂ 'ਤੇ ਇਂਡੀਆ ਗਠਜੋੜ ਛੱਡਣ ਲਈ ਦਬਾਅ ਪਾ ਰਹੀ ਹੈ। 'ਆਪ' ਨੂੰ ਡਰਾਉਣ ਲਈ, ਭਾਜਪਾ ਛੇਤੀ ਹੀ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਝੂਠੇ ਕੇਸ 'ਚ ਗ੍ਰਿਫਤਾਰ ਕਰੇਗੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਭਾਜਪਾ ਇਨ੍ਹਾਂ ਚੋਣਾਂ ਵਿਚ ਇਂਡੀਆ ਗਠਜੋੜ ਹੱਥੋਂ ਆਪਣੀ ਹਾਰ ਦੇਖ ਸਕਦੀ ਹੈ। ਕਿਉਂਕਿ ਪਿਛਲੇ 10 ਸਾਲਾਂ ਤੋਂ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਭ੍ਰਿਸ਼ਟਾਚਾਰ, ਮਹਿੰਗਾਈ ਅਤੇ ਬੇਰੁਜ਼ਗਾਰੀ ਨਿੱਤ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਉਹ ਹਰ ਸਾਲ 2 ਕਰੋੜ ਨੌਕਰੀਆਂ ਦੇਣ 'ਚ ਨਾਕਾਮ ਰਹੇ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਬਜਾਏ ਜਿਵੇਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ, ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਅੰਦੋਲਨ ਕਰਨ ਲਈ ਮਜਬੂਰ ਕੀਤਾ। ਲੋਕ ਭਾਜਪਾ ਖਿਲਾਫ ਗੁੱਸੇ ਨਾਲ ਭਰੇ ਹੋਏ ਹਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ। ਇਸੇ ਕਰਕੇ ਭਾਜਪਾ ਇਂਡੀਆ ਗਠਜੋੜ ਤੋਂ ਡਰਦੀ ਹੈ।
ਚੀਮਾ ਨੇ ਅੱਗੇ ਕਿਹਾ ਕਿ 'ਆਪ' ਆਗੂਆਂ ਨੂੰ ਭਾਜਪਾ ਵੱਲੋਂ ਧਮਕੀ ਭਰੇ ਫ਼ੋਨ ਆ ਰਹੇ ਹਨ ਕਿ ਜੇਕਰ ਅਸੀਂ ਇੰਡੀਆ ਗਠਜੋੜ ਨਾ ਛੱਡਿਆ ਤਾਂ ਉਹ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲੈਣਗੇ। ਹੁਣ ਤੱਕ ਅਰਵਿੰਦ ਕੇਜਰੀਵਾਲ ਨੂੰ ਈਡੀ ਤੋਂ 7 ਸੰਮਨ ਮਿਲ ਚੁੱਕੇ ਹਨ। ਉਹ ਸਾਨੂੰ ਇਂਡੀਆ ਗਠਜੋੜ ਤੋਂ ਬਾਹਰ ਕੱਢਣ ਲਈ ਜਲਦੀ ਹੀ ਉਸਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ।
ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਅਰਵਿੰਦ ਕੇਜਰੀਵਾਲ ਨੂੰ ਪਿਆਰ ਕਰਦੇ ਹਨ। ਭਾਜਪਾ ਜਾਣਦੀ ਹੈ ਕਿ ਜਿੱਥੇ ਅਰਵਿੰਦ ਕੇਜਰੀਵਾਲ ਜਾਂਦਾ ਹੈ, ਉੱਥੇ ਭਾਜਪਾ ਦੀ ਹਾਰ ਅਟੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਕੀਮਤ 'ਤੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀ ਹੈ, ਇਸ ਲਈ ਉਹ ਉਨ੍ਹਾਂ ਨੂੰ ਦੋ ਦਿਨਾਂ 'ਚ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਉਹ ਸਾਨੂੰ ਡਰਾਉਣ ਵਿੱਚ ਕਾਮਯਾਬ ਨਹੀਂ ਹੋਣਗੇ ਅਤੇ ਉਹ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਣਗੇ।ਇਂਡੀਆ ਗਠਜੋੜ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੂੰ ਵੱਡੇ ਫਰਕ ਨਾਲ ਹਰਾਏਗਾ ਕਿਉਂਕਿ ਸਾਡੇ ਦੇਸ਼ ਦੇ ਲੋਕ ਭਾਜਪਾ ਦੇ ਖਿਲਾਫ ਇੱਕਜੁੱਟ ਹੋ ਰਹੇ ਹਨ।