ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਵੱਲੋਂ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਕਰਾਰ ਦੇਣਾ ਬੀਜੇਪੀ ਨੂੰ ਜਚਿਆ ਨਹੀਂ। ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਬੀਜੇਪੀ ਲੀਡਰ ਮਨੋਰੰਜਨ ਕਾਲੀਆ ਨੇ ਕਿਹਾ ਕਿ ਮਹਾਨ ਤਖ਼ਤ ਦੇ ਜਥੇਦਾਰ ਹੋਣ ਦੇ ਨਾਤੇ ਉਨ੍ਹਾਂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਦਾ ਮੰਨਣਾ ਕਿ ਇਹ ਬਿਆਨ ਦੇਸ਼ ਦੀ ਏਕਤਾ, ਅਖੰਡਤਾ ਤੇ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਠੇਸ ਪਹੁੰਚਾਉਣ ਵਾਲਾ ਹੈ।


ਦਰਅਸਲ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਬਾਅਦ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਮਗਰੋਂ ਜਥੇਦਾਰ ਨੇ ਕਿਹਾ ਕਿ ਖਾਲਿਸਤਾਨ ਦੇ ਨਾਅਰੇ ਲਾਉਣਾ ਤੇ ਉਸ ਦੀ ਮੰਗ ਕਰਨਾ ਗਲਤ ਨਹੀਂ ਹੈ।


ਇਹ ਵੀ ਪੜ੍ਹੋ: ਕੈਪਟਨ ਦਾ ਸਿੱਧੂ ਨੂੰ ਵੱਡਾ ਝਟਕਾ! ਹੁਣ ਕਿਸ ਦੇ ਹੱਥ ਹੋਏਗੀ ਸਰਕਾਰ ਦੀ ਕਮਾਨ?


ਉਨ੍ਹਾਂ ਕਿਹਾ ਸੀ ਕਿ ਜੇਕਰ ਸਰਕਾਰ ਸਿੱਖਾਂ ਨੂੰ ਖਾਲਿਸਤਾਨ ਦਿੰਦੀ ਹੈ ਤਾਂ ਸਿੱਖਾਂ ਨੂੰ ਖੁਸ਼ੀ ਹੋਵੇਗੀ ਤੇ ਸਿੱਖ ਇਸ ਤੋਂ ਇਨਕਾਰ ਨਹੀਂ ਕਰਨਗੇ ਪਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਬਿਆਨ ਨਾਲ ਬੀਜੇਪੀ ਨੂੰ ਕਾਫੀ ਤਲਖੀ ਪਹੁੰਚੀ ਹੈ ਜਿਸ ਕਾਰਨ ਉਨ੍ਹਾਂ ਇਸ ਦੀ ਆਲੋਚਨਾ ਕੀਤੀ ਹੈ।


ਇਹ ਵੀ ਪੜ੍ਹੋ: ਸਿੱਧੂ ਦੇ ਨਾਂ ਤੋਂ ਡਰੇ ਭਗਵੰਤ ਮਾਨ, ਕਿਹਾ ਨਹੀਂ ਮੰਨੀ ਜਾਵੇਗੀ ਕੋਈ ਸ਼ਰਤ


ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ