Ashwani Sharma House Blast Sound : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਐਤਵਾਰ ਨੂੰ ਧਮਾਕੇ ਵਰਗੀ ਤੇਜ਼ ਆਵਾਜ਼ ਸੁਣਨ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਆਵਾਜ਼ ਸੁਣਦੇ ਹੀ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਘਰ ਦੇ ਸੁਰੱਖਿਆ ਕਰਮਚਾਰੀ ਅਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ।
ਪੁਲਿਸ ਨੇ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ, ਜਿਸ ਵਿੱਚ ਇੱਕ ਨੌਜਵਾਨ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਸ਼ਵਨੀ ਸ਼ਰਮਾ ਦਾ ਘਰ ਪਠਾਨਕੋਟ ਦੀ ਨਿਊ ਬੈਂਕ ਕਾਲੋਨੀ ਵਿੱਚ ਸਥਿਤ ਹੈ। ਘਟਨਾ ਦੇ ਸਮੇਂ ਉਹ ਘਰ ਵਿੱਚ ਮੌਜੂਦ ਨਹੀਂ ਸਨ। ਹਾਲਾਂਕਿ ਇਸ ਮਾਮਲੇ 'ਤੇ ਉਨ੍ਹਾਂ ਦੀ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।
ਸਵੇਰੇ 4:30 ਵਜੇ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਸ਼ਰਮਾ
ਜਾਣਕਾਰੀ ਅਨੁਸਾਰ ਅਸ਼ਵਨੀ ਸ਼ਰਮਾ ਸਵੇਰੇ ਕਰੀਬ 4:30 ਵਜੇ ਆਪਣੇ ਨਿਵਾਸ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਸਨ। ਦੁਪਹਿਰ ਕਰੀਬ 1:30 ਵਜੇ ਉਨ੍ਹਾਂ ਦੇ ਘਰ ਤੋਂ ਲਗਭਗ 50 ਮੀਟਰ ਦੀ ਦੂਰੀ 'ਤੇ ਤੇਜ਼ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਖੁਫੀਆ ਏਜੰਸੀਆਂ, ਫੋਰੈਂਸਿਕ ਟੀਮ ਅਤੇ ਡੌਗ ਸਕਵਾਡ ਮੌਕੇ 'ਤੇ ਪਹੁੰਚ ਗਏ। ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਗਈ।
CCTV ਫੁਟੇਜ ਨਾਲ ਹੋਇਆ ਮਾਮਲੇ ਦਾ ਖੁਲਾਸਾ
ਜਾਂਚ ਦੌਰਾਨ ਪੁਲਿਸ ਨੂੰ CCTV ਫੁਟੇਜ ਵਿੱਚ ਇੱਕ ਸਥਾਨਕ ਨੌਜਵਾਨ ਨਜ਼ਰ ਆਇਆ, ਜਿਸ ਦੀ ਪਛਾਣ ਅਭਿਸ਼ੇਕ ਵਜੋਂ ਹੋਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਸ ਨੇ ਹੀ ਤੇਜ਼ ਆਵਾਜ਼ ਵਾਲਾ ਪਟਾਕਾ ਚਲਾਇਆ ਸੀ, ਜਿਸ ਕਾਰਨ ਲੋਕਾਂ ਨੂੰ ਧਮਾਕਾ ਹੋਣ ਦਾ ਭਰਮ ਪੈ ਗਿਆ। ਪੁਲਿਸ ਨੇ ਸਾਵਧਾਨੀ ਵਜੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
