ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਜੇਪੀ ਨੂੰ ਘੇਰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਲੀਡਰ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰ ਰਹੇ ਹਨ। ਇਸ ਪਿੱਛੇ ਸਰਕਾਰ ਦੀ ਮਿਲੀਭੁਗਤ ਦੱਸੀ ਜਾ ਰਹੀ ਹੈ। ਇਹ ਸਭ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਨੂੰ ਦੇਖਦੇ ਹੋਏ ਕਿਸਾਨਾਂ ਦੀ ਅਜਿਹੀ ਤੁਲਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਨਕਸਲਵਾਦ ਨਾਲ ਤੁਲਨਾ ਕਰਕੇ ਬੀਜੇਪੀ ਲੀਡਰਾਂ ਨੇ ਅੰਨਦਾਤੇ ਦਾ ਅਪਮਾਨ ਕੀਤਾ ਹੈ।
ਇਸ ਦੇ ਨਾਲ ਹੀ ਕੈਪਟਨ ਨੇ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਖੁੱਲ੍ਹਾ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਗੱਡੀਆਂ ’ਤੇ ਪਾਬੰਦੀ ਨਾ ਹਟਾਈ ਤਾਂ ਸਮੁੱਚੇ ਮੁਲਕ ’ਚ ਕੌਮੀ ਸੁਰੱਖਿਆ ’ਤੇ ਵੱਡਾ ਪ੍ਰਭਾਵ ਪਵੇਗਾ। ਉਨ੍ਹਾਂ ਇਸ ਪੇਚੀਦਾ ਮਾਮਲੇ ਨੂੰ ਸਮੂਹਿਕ ਇੱਛਾ ਤੇ ਸੂਝ-ਬੂਝ ਨਾਲ ਸੁਲਝਾਏ ਜਾਣ ਦਾ ਸੱਦਾ ਦਿੱਤਾ।
ਮਾਲ ਗੱਡੀਆਂ ਰੋਕਣ ਦਾ ਸਭ ਵੱਧ ਕਾਰੋਬਾਰੀਆਂ ਨੂੰ ਸੇਕ, ਰੋਜ਼ਾਨਾ ਕਰੋੜਾਂ ਦਾ ਨੁਕਸਾਨ, ਹੁਣ ਮੋਦੀ ਸਰਕਾਰ ਖਿਲਾਫ ਡਟੇ
ਮੁੱਖ ਮੰਤਰੀ ਨੇ ਕਿਹਾ ਕਿ ਰੇਲ ਆਵਾਜਾਈ ਬੰਦ ਹੋਣ ਕਰਕੇ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਲੱਦਾਖ ਵੀ ਪ੍ਰਭਾਵਿਤ ਹੋਣਗੇ। ਠੰਢ ਸ਼ੁਰੂ ਹੋਣ ਨਾਲ ਹਥਿਆਰਬੰਦ ਸੈਨਾਵਾਂ ਉਪਰ ਬਹੁਤ ਬੁਰਾ ਅਸਰ ਪੈ ਸਕਦਾ ਹੈ ਕਿਉਂਕਿ ਲੱਦਾਖ ਅਤੇ ਵਾਦੀ ਨੂੰ ਜਾਂਦੇ ਮਾਰਗਾਂ ਉਤੇ ਬਰਫ਼ਬਾਰੀ ਹੋਣ ਨਾਲ ਸਪਲਾਈ ਅਤੇ ਹੋਰ ਵਸਤਾਂ ਦੀ ਕਮੀ ਪੈਦਾ ਹੋ ਸਕਦੀ ਹੈ।
ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ ਰੁਖ਼ ਨੂੰ ਦੇਖਦਿਆਂ ਹਥਿਆਰਬੰਦ ਫ਼ੌਜਾਂ ਦਾ ਜ਼ਰੂਰੀ ਵਸਤਾਂ ਦੀ ਸਪਲਾਈ ਤੋਂ ਵਾਂਝੇ ਰਹਿਣਾ ਦੇਸ਼ ਲਈ ਵਧੇਰੇ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨੀ ਸੰਕਟ ਨੂੰ ਜੇਕਰ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੁਰੱਖਿਆ ਦੇ ਲਿਹਾਜ ਤੋਂ ਪੰਜਾਬ ਨੂੰ ਪਾਕਿਸਤਾਨ ਤੋਂ ਖਤਰਾ ਖੜ੍ਹਾ ਹੋ ਸਕਦਾ ਹੈ ਕਿਉਂਕਿ ਆਈਐਸਆਈ ਹਮੇਸ਼ਾ ਪੰਜਾਬ ਵਿਚ ਗੜਬੜ ਕਰਨ ਦੀ ਤਾਕ ਵਿਚ ਰਹਿੰਦੀ ਹੈ।
ਜਾਨ ਕੁਮਾਰ ਦੀ ਗਲਤੀ ਲਈ ਪਿਤਾ ਕੁਮਾਰ ਸਾਨੂ ਨੇ ਮੰਗੀ ਮਾਫੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਿਸਾਨਾਂ ਨੂੰ ਨਕਸਲੀ ਕਹਿ ਘਿਰੇ ਬੀਜੇਪੀ ਲੀਡਰ, ਕੈਪਟਨ ਨੇ ਕਿਹਾ ਅੰਨਦਾਤੇ ਦਾ ਅਪਮਾਨ
ਏਬੀਪੀ ਸਾਂਝਾ
Updated at:
02 Nov 2020 01:19 PM (IST)
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੀਜੇਪੀ ਨੂੰ ਘੇਰਦਿਆਂ ਕਿਹਾ ਹੈ ਕਿ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਲੀਡਰ ਕਿਸਾਨਾਂ ਦੀ ਨਕਸਲੀਆਂ ਨਾਲ ਤੁਲਨਾ ਕਰ ਰਹੇ ਹਨ।
- - - - - - - - - Advertisement - - - - - - - - -