(Source: ECI/ABP News/ABP Majha)
Farmers Protest: ਕਿਸਾਨ ਅੰਦੋਲਨ ਬਾਰੇ ਬੀਜੇਪੀ ਲੀਡਰ ਹਰਜੀਤ ਗਰੇਵਾਲ ਦਾ ਵੱਡਾ ਦਾਅਵਾ, ਸਰਕਾਰ ਗੱਲਬਾਤ ਕਰਨਾ ਚਾਹੁੰਦੀ ਪਰ ਕਿਸਾਨ ਲੀਡਰ ਨਹੀਂ..
ਉਨ੍ਹਾਂ ਕਿਹਾ ਕਿ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਨੂੰ ਮਿਲ ਰਹੇ ਹਾਂ। ਉਮੀਦ ਹੈ ਕਿ ਇਹ 19 ਤੋਂ ਪਹਿਲਾਂ ਖੁੱਲ੍ਹ ਜਾਵੇਗਾ।
ਨਵੀਂ ਦਿੱਲੀ: ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲ ਕਰਨਾ ਚਾਹੁੰਦੀ ਹੈ ਪਰ ਕਿਸਾਨ ਲੀਡਰ ਅਜਿਹਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਕਿਸਾਨਾਂ ਦੇ ਮੁੱਦਿਆਂ ਦਾ ਕੋਈ ਹੱਲ ਹੋਵੇ ਪਰ ਕਿਸਾਨ ਖੁਦ ਸਰਕਾਰ ਨਾਲ ਗੱਲ ਨਹੀਂ ਕਰਨਾ ਚਾਹੁੰਦੇ। ਕਿਸਾਨਾਂ ਨੂੰ ਮੀਟਿੰਗ ਬਾਰੇ ਸੱਦਾ ਭੇਜਣ ਬਾਰੇ ਕਿਹਾ ਕਿ ਸੱਦੇ ਦੀ ਕੋਈ ਗੱਲ ਨਹੀਂ ਹੈ, ਇਹ ਇੱਕ ਮਿੰਟ ਵਿੱਚ ਕਿਸਾਨਾਂ ਤੱਕ ਪਹੁੰਚ ਜਾਵੇਗਾ ਪਹਿਲਾਂ ਕਿਸਾਨ ਗੱਲਬਾਤ ਲਈ ਸਹਿਮਤ ਤਾਂ ਹੋਣ। ਗਰੇਵਾਲ ਨੇ ਕਿਹਾ ਕਿ ਕਿਸਾਨ ਖੁਦ ਗੱਲ ਨਹੀਂ ਕਰਨਾ ਚਾਹੁੰਦੇ।
ਉਨ੍ਹਾਂ ਕਿਹਾ ਕਿ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਨੂੰ ਮਿਲ ਰਹੇ ਹਾਂ। ਉਮੀਦ ਹੈ ਕਿ ਇਹ 19 ਤੋਂ ਪਹਿਲਾਂ ਖੁੱਲ੍ਹ ਜਾਵੇਗਾ ਕਿਉਂਕਿ ਜੋ ਰੁਕਾਵਟਾਂ ਸਨ, ਉਹ ਪਾਕਿਸਤਾਨ ਵਾਲੇ ਪਾਸੇ ਤੋਂ ਸਨ। ਪੰਜਾਬ ਤੋਂ ਬੀਜੇਪੀ ਲੀਡਰਾਂ ਦੇ ਵਫ਼ਦ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ। ਕੋਵਿਡ-19 ਮਹਾਮਾਰੀ ਕਾਰਨ ਮਾਰਚ 2020 ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਯਾਤਰਾ ਰੋਕ ਦਿੱਤੀ ਗਈ ਸੀ।
ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮਿਲੇ ਵਫ਼ਦ ਵਿੱਚ ਪੰਜਾਬ ਤੋਂ 11 ਮੈਂਬਰ ਸ਼ਾਮਲ ਸਨ ਜਿਨ੍ਹਾਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਬਾਰੇ ਦੱਸਿਆ। ਇਸ ਵਰ੍ਹੇ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਮੰਗ ਵੱਲ ਧਿਆਨ ਦੇਣਗੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਵੇਖ ਬੀਜੇਪੀ ਸਰਗਰਮ ਹੋ ਗਈ ਹੈ। ਪੰਜਾਬ ਬੀਜੇਪੀ ਦੀ ਲੀਡਰਸ਼ਿਪ ਦਿੱਲੀ ਪਹੁੰਚੀ ਹੋਈ ਹੈ। ਪੰਜਾਬ ਦੇ ਇਨ੍ਹਾਂ ਬੀਜੇਪੀ ਲੀਡਰਾਂ ਵੱਲੋਂ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਮੀਟਿੰਗ ਕਰਨ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ: ਪਾਕਿ ਸਰਕਾਰ ਤੇ ਫੌਜ ਵਿਚਾਲੇ ਟਕਰਾਅ ਵਧਿਆ, ਪ੍ਰਧਾਨ ਮੰਤਰੀ ਅਹੁਦੇ ਤੋਂ ਇਮਰਾਨ ਖ਼ਾਨ ਦੀ ਛੁੱਟੀ ਤੈਅ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: