(Source: ECI/ABP News)
Manpreet Badal: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਦੇ ਹੁਕਮ
Punjab News: ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਹੈ ਅਤੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।
![Manpreet Badal: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਦੇ ਹੁਕਮ BJP leader Manpreet Badal has been ordered to appear on 23 oct by Vigilance Manpreet Badal: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਪੇਸ਼ ਹੋਣ ਦੇ ਹੁਕਮ](https://feeds.abplive.com/onecms/images/uploaded-images/2023/10/21/63f5f382f222e1cedeb0dc4cc03ff3311697900031468700_original.jpg?impolicy=abp_cdn&imwidth=1200&height=675)
Punjab Vigilance: ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਜੋਕਿ ਭਾਵੇਂ ਹਾਈਕੋਰਟ ਤੋਂ ਜ਼ਮਾਨਤ ਮਿਲਣ ਕਰਕੇ ਕੁੱਝ ਸੁੱਖ ਦਾ ਸਾਹ ਲੈ ਰਹੇ ਨੇ ਪਰ ਵਿਜੀਲੈਂਸ ਨੇ ਹਾਲੇ ਵੀ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਅਤੇ ਕਿਹਾ ਹੈ ਕਿ ਉਹ ਸੋਮਵਾਰ ਯਾਨੀ 23 ਅਕਤੂਬਰ ਨੂੰ ਸਵੇਰੇ 10.30 ਵਜੇ ਤੱਕ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਹਾਜ਼ਰ ਹੋਣ।
ਵਿਜੀਲੈਂਸ ਨੇ ਸੰਮਨ ਜਾਰੀ ਕਰਕੇ ਮਨਪ੍ਰੀਤ ਬਾਦਲ ਨੂੰ ਸੋਮਵਾਰ 23 ਅਕਤੂਬਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ 23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਲਾਟ ਵਿੱਚ ਘੋਟਾਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਕਾਰਨ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕਰਨੀ ਬਹੁਤ ਜਰੂਰੀ ਹੈ ਭਾਵੇਂ ਅਦਾਲਤ ਨੇ ਜ਼ਮਾਨਤ ਦੇਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ।
ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)