ਲੁਧਿਆਣਾ: ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਬਕਾ ਸਿਹਤ ਮੰਤਰੀ ਸਤਪਾਲ ਗੋਸਾਈ ਦਾ ਸੀਐਮਸੀ ਹਸਪਤਾਲ 'ਚ ਦੇਹਾਂਤ ਹੋ ਗਿਆ। ਬੀਜੇਪੀ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਪਾਲ ਗੋਸਾਈ ਜੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਗੋਸਾਈ ਨੂੰ ਅੱਜ ਸਵੇਰੇ ਸਾਹ ਦੀ ਤਕਲੀਫ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਹਸਪਤਾਲ 'ਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਗਲ ਨੇ ਦੱਸਿਆ ਕਿ ਗੋਸਾਈ ਇਕ ਵਾਰ ਜ਼ਿਲ੍ਹਾ ਪ੍ਰਧਾਨ, ਇਕ ਵਾਰ ਪਾਰਸ਼ਦ, ਤਿੰਨ ਵਾਰ ਵਿਧਾਇਕ, ਦੋ ਵਾਰ ਡਿਪਟੀ ਸਪੀਕਰ, ਇਕ ਵਾਰ ਸਿਹਤ ਮੰਤਰੀ ਰਹਿ ਚੁੱਕੇ ਹਨ। ਗੋਸਾਈ ਕਰੀਬ 85 ਸਾਲ ਦੇ ਸਨ।
ਇਵਾਂਕਾ ਟਰੰਪ ਨੂੰ ਆਈ ਮੋਦੀ ਦੀ ਯਾਦ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ