ਪੜਚੋਲ ਕਰੋ
Advertisement
ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਦਾ ਮਾਮਲਾ , ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਬੱਗਾ ਦੀ ਤਰਫੋਂ ਬਰਖਾਸਤਗੀ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਚੰਡੀਗੜ੍ਹ : ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਬੱਗਾ ਦੀ ਤਰਫੋਂ ਬਰਖਾਸਤਗੀ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦੇ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।
ਦੱਸਣਯੋਗ ਹੈ ਕਿ ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਗ਼ਲਤ ਟਿੱਪਣੀ ਕਰਨ ਅਤੇ ਪੰਜਾਬ 'ਚ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਸੰਬਧ 'ਚ ਪੰਜਾਬ ਪੁਲਿਸ ਨੇ ਕੇਸ ਦਰਜ ਕਰਕੇ ਤਜਿੰਦਰ ਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਮੁਹਾਲੀ ਵਿਖੇ 'ਆਪ' ਆਗੂ ਸਨੀ ਆਹਲੂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਦੇ ਆਧਾਰ 'ਤੇ ਪੁਲਿਸ ਨੇ 1 ਅਪ੍ਰੈਲ ਨੂੰ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰ ਲਈ ਸੀ। ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਜਾਂਚ ਵਿਚ ਬੱਗਾ ਵੱਲੋਂ ਸਹਿਯੋਗ ਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਦੋਂ ਪੰਜਾਬ ਪੁਲਸ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਕੁਰੂਕਸ਼ੇਤਰ ਵਿਚ ਰੋਕ ਲਿਆ।
ਪੁਲਿਸ ਸਟੇਸ਼ਨ 'ਚ ਮੌਜੂਦ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਨੇ ਇਲਜ਼ਾਮ ਲਗਾਏ ਸਨ ਕਿ ਗ੍ਰਿਫ਼ਤਾਰੀ ਲਈ ਪਹੁੰਚੀ ਪੁਲਿਸ ਨੇ ਉਨ੍ਹਾਂ (ਬੱਗਾ ਦੇ ਪਿਤਾ) ਨਾਲ ਕੁੱਟਮਾਰ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਤਜਿੰਦਰ ਬੱਗਾ ਨੂੰ ਧੂਹ ਕੇ ਲੈ ਗਈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਦੇਸ਼
ਪੰਜਾਬ
ਪੰਜਾਬ
Advertisement